ਬਟਾਲਾ (ਵਿਪਨ,ਬੇਰੀ)- ਬਟਾਲਾ ਪੁਲਸ ਨੇ 235 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਕਾਰ ਸਵਾਰ ਪਤੀ-ਪਤਨੀ ਸਮੇਤ 4 ਲੋਕਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਮਾਨ ਨੇ ਪੁਲਸ ਪਾਰਟੀ ਸਮੇਤ ਪਿੰਡ ਦੀਵਾਨੀਵਾਲ ਤੋਂ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਪ੍ਰੀਤਮ ਸਿੰਘ ਵਾਸੀ ਦੀਵਾਨੀਵਾਲ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਨੂੰ ਆਈ-20 ਕਾਰ ਸਮੇਤ ਕਾਬੂ ਕਰ ਕੇ ਉਨ੍ਹਾਂ ਪਾਸੋਂ 120 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡਾ ਬਰਾਮਦ ਕੀਤਾ ਹੈ। ਪੁਲਸ ਨੇ ਉਕਤ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ; SYL ਨੂੰ ਲੈ ਕੇ ਕਹੀ ਅਹਿਮ ਗੱਲ

ਉਨ੍ਹਾਂ ਦੱਸਿਆ ਕਿ ਉਕਤ ਪਤੀ-ਪਤਨੀ ਪਿਛਲੇ ਲੰਬੇ ਸਮੇਂ ਤੋਂ ਇਲਾਕੇ ’ਚ ਹੈਰੋਇਨ ਵੇਚਣ ਦਾ ਕਾਰੋਬਾਰ ਕਰ ਰਹੇ ਸਨ ਅਤੇ ਇਨ੍ਹਾਂ ਦੋਵਾਂ ਨੇ ਹੈਰੋਇਨ ਤੋਂ ਕਾਫ਼ੀ ਜਾਇਦਾਦ ਬਣਾਈ ਹੈ। ਉਨ੍ਹਾਂ ਕਿਹਾ ਕਿ ਉਕਤ ਵੱਲੋਂ ਨਸ਼ਿਆਂ ਤੋਂ ਬਣਾਈ ਗਈ ਜਾਇਦਾਦ ਨੂੰ ਟਰੇਸ ਕਰ ਕੇ ਜ਼ਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੇ ਵਿਰੁੱਧ ਥਾਣਾ ਸਿਵਲ ਲਾਈਨ ’ਚ 7 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਤੋਂ ਹੋਰ ਵੱਡੇ ਖ਼ੁਲਾਸੇ ਹੋ ਸਕਣ। ਇਸ ਮੌਕੇ ਐੱਸ. ਐੱਚ. ਓ ਕੁਲਵੰਤ ਸਿੰਘ ਮਾਨ ਅਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੁੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ
ਇਸ ਦੇ ਨਾਲ ਹੀ ਥਾਣਾ ਕਿਲ੍ਹਾ ਲਾਲ ਸਿੰਘ ਦੇ ਐੱਸ. ਐੱਚ. ਓ. ਹਰਮੀਕ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਇਕਬਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੇਚਰਾਗ ਭੱਠਾ ਨੇੜੇ ਪਿੰਡ ਅਕਾਰਪੁਰਾ ਤੋਂ ਇਕ ਟਰੈਕਟਰ ਟਰਾਲੀ ’ਤੇ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 115 ਗ੍ਰਾਮ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵਿਲਿਅਮ ਮਸੀਹ ਵਾਸੀ ਸ਼ਾਹ ਸ਼ਾਮ ਥਾਣਾ ਕੋਟਲੀ ਸੂਰਤ ਮੱਲ੍ਹੀ ਅਤੇ ਗੁਰਵਿੰਦਰ ਸਿੰਘ ਉਰਫ ਟਿੰਕੂ ਵਾਸੀ ਨਵਾਂ ਪਿੰਡ ਬਰਕੀਵਾਲ ਵਜੋਂ ਹੋਈ ਹੈ। ਪੁਲਸ ਨੇ ਉਕਤ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਕਿਲਾ ਲਾਲ ਸਿੰਘ ’ਚ ਮੁਕੱਦਮਾ ਦਰਜ ਕਰ ਦਿੱਤਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ; SYL ਨੂੰ ਲੈ ਕੇ ਕਹੀ ਅਹਿਮ ਗੱਲ
NEXT STORY