ਅੰਮ੍ਰਿਤਸਰ (ਸੰਜੀਵ)- ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇਕ ਅੰਤਰਰਾਸ਼ਟਰੀ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 40 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਰਿੰਦਰ ਸਿੰਘ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੈ ਕੁਮਾਰ ਰਵੀ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅਨੁਸਾਰ, ਇਹ ਸਮੱਗਲਰ ਹੈਰੋਇਨ ਦੀ ਵੱਡੀ ਖੇਪ ਨੂੰ ਪੀ. ਬੀ. 03-ਏ. ਕੇ-1810 ਅਤੇ ਬੀ. ਐੱਮ. ਡਬਲਯੂ. ਗੱਡੀ ਨੰਬਰ ਯੂ. ਪੀ. 14-ਸੀ. ਜੇ-4646 ਰਾਹੀਂ ਸਪਲਾਈ ਕਰਨ ਜਾ ਰਹੇ ਸਨ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 2.80 ਅਰਬ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਡੀ. ਜੀ. ਪੀ. ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਨਸ਼ਾ ਸਪਲਾਈ ਕਰਨ ਦੀ ਫਿਰਾਕ ’ਚ ਹਨ। ਇਸ ਸੂਚਨਾ ਦੇ ਆਧਾਰ ’ਤੇ ਅੰਮ੍ਰਿਤਸਰ-ਤਰਨਤਾਰਨ ਹਾਈਵੇਅ ’ਤੇ ਇਕ ਵਿਸ਼ੇਸ਼ ਜਾਲ ਵਿਛਾਇਆ ਗਿਆ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਂਚ ਅਧਿਕਾਰੀ ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ ਨੂੰ ਸਕੈਨ ਕਰ ਰਹੇ ਹਨ ਤਾਂ ਜੋ ਇਸ ਗੋਰਖਧੰਦੇ ਦੇ ਅੰਤਰਰਾਸ਼ਟਰੀ ਸਬੰਧਾਂ ਅਤੇ ਬੈਕਵਰਡ-ਫਾਰਵਰਡ ਲਿੰਕੇਜ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਰਾਵੀ ਦਰਿਆ 'ਚ ਹਜ਼ਾਰਾਂ ਦੀ ਗਿਣਤੀ ’ਚ ਮੱਛੀਆਂ ਮਰੀਆਂ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਠੰਢ ’ਤੇ ਭਾਰੂ ਪਈ ਆਸਥਾ : ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਸੰਗਤ
NEXT STORY