ਤਰਨਤਾਰਨ (ਰਾਜੂ)- ਜ਼ਿਲ੍ਹਾ ਪੁਲਸ ਮੁਖੀ ਸੁਰੇਂਦਰ ਲਾਂਬਾ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਨਕੇਲ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਹੈਰੋਇਨ ਅਤੇ ਲਾਹਣ ਬਰਾਮਦ ਕਰਦਿਆਂ ਇਕ ਮਹਿਲਾ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਦਰ ਪੱਟੀ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ’ਤੇ 570 ਗ੍ਰਾਮ ਹੈਰੋਇਨ ਅਤੇ 3250 ਰੁਪਏ ਡਰੱਗ ਮਨੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਉਰਫ਼ ਅੰਬਾ ਨੂੰ 6 ਗ੍ਰਾਮ ਹੈਰੋਇਨ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਰਣਜੀਤ ਕੌਰ ਵਾਸੀ ਤਰਨਤਾਰਨ ਨਾਮਕ ਮਹਿਲਾ ਨੂੰ 12.52 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਥਾਣਾ ਵੈਰੋਵਾਲ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਬਲਜੀਤ ਸਿੰਘ ਵਾਸੀ ਉਪਲ ਨੂੰ 20 ਕਿਲੋ ਲਾਹਣ ਅਤੇ ਸ਼ਰਾਬ ਤਿਆਰ ਕਰਨ ਵਾਲੇ ਸਾਮਾਨ ਸਮੇਤ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਉਕਤ ਮੁਲਜ਼ਮਾਂ ਦੇ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਰਾਜਾ ਵੜਿੰਗ ਤੇ ਗੁਰਜੀਤ ਔਜਲਾ ਸਣੇ 8 MP ਸੰਸਦ 'ਚੋਂ ਸਸਪੈਂਡ
NEXT STORY