ਬਟਾਲਾ(ਸਾਹਿਲ)-ਪੁਲਸ ਨੇ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਜਣਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਖਾਸੂ ਪੁਲ ਉੱਦੋਵਾਲੀ ਨੇੜਿਓਂ ਪਲਵਿੰਦਰ ਸਿੰਘ ਉਰਫ ਭਿੰਦਾ ਵਾਸੀ ਸ਼ਾਹਪੁਰ ਜਾਜਨ ਹਾਲ ਵਾਸੀ ਝਾਕੋਲਾੜੀ ਅਤੇ ਸੰਦੀਪ ਸਿੰਘ ਉਰਫ ਲਾਡੀ ਵਾਸੀ ਕਾਲਾ ਅਫਗਾਨਾ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ, 1000 ਰੁਪਏ ਡਰੱਗ ਮਨੀ ਅਤੇ ਨੀਲੇ ਰੰਗ ਦੀ ਸਕੂਟਰੀ ਨੰ.ਪੀ.ਬੀ.08ਈ.ਕੇ.4694 ਬਰਾਮਦ ਕੀਤੀ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਇਸੇ ਤਰ੍ਹਾਂ, ਥਾਣਾ ਸਿਟੀ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੈਂਕ ਕਾਲੋਨੀ ਤੋਂ ਮਨਪ੍ਰੀਤ ਮਸੀਹ ਵਾਸੀ ਫੇਰੋਚੀਚੀ ਅਤੇ ਵਿਸ਼ਾਲ ਵਾਸੀ ਪ੍ਰੇਮ ਨਗਰ ਬੋਹੜਾਂਵਾਲ ਬਟਾਲਾ ਨੂੰ ਕਾਬੂ ਕਰਕੇ ਕ੍ਰਮਵਾਰ ਇਨ੍ਹਾਂ ਕੋਲੋਂ 60 ਤੇ 40 ਕੁਲ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਥਾਣੇਦਾਰ ਨੇ ਦੱਸਿਆ ਕਿ ਇਸਦੇ ਬਾਅਦ ਉਕਤ ਦੋਵਾਂ ਨੌਜਵਾਨਾਂ ਨੂੰ ਥਾਣਾ ਸਿਟੀ ਵਿਖੇ ਲਿਜਾਇਆ ਗਿਆ, ਜਿਥੇ ਇਨ੍ਹਾਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਹਰਨਾਮ ਸਿੰਘ ਨੂੰ ਮਿਲੇਗਾ
NEXT STORY