ਗੁਰਦਾਸਪੁਰ (ਵਿਨੋਦ)- ਹੈਰੋਇਨ ਦਾ ਨਸ਼ਾ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਿਟੀ ਪੁਲਸ ਸਟੇਸ਼ਨ ’ਚ ਤਾਇਨਾਤ ਸਬ-ਇੰਸਪੈਕਟਰ ਸੋਮ ਲਾਲ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਨਹਿਰੂ ਪਾਰਕ ਗੁਰਦਾਸਪੁਰ ਤੋਂ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਬਲਵਿੰਦਰ ਕੁਮਾਰ ਵਾਸੀ ਕਾਦਰੀ ਮੁਹੱਲਾ ਗੁਰਦਾਸਪੁਰ, ਅਮਨ ਪੁੱਤਰ ਸਾਧੂ ਰਾਮ ਵਾਸੀ ਤਿੱਬੜੀ ਰੋਡ ਗੁਰਦਾਸਪੁਰ, ਜੋ ਨਹਿਰੂ ਪਾਰਕ ਅੰਦਰ ਖੜ੍ਹੀ ਟਰਾਲੀ ਪਿੱਛੇ ਲੁਕ ਕੇ ਨਸ਼ਾ ਕਰ ਰਹੇ ਸੀ, ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਹੈਰੋਇਨ ਲੱਗਾ ਸਿਲਵਰ ਪੇਪਰ, 10 ਰੁਪਏ ਦਾ ਨੋਟ ਤੇ ਲਾਇਟਰ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਇਸ ਤਰ੍ਹਾਂ ਥਾਣਾ ਸਦਰ ਪੁਲਸ ਗੁਰਦਾਸਪੁਰ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਨਾਲ ਪਿੰਡ ਵਰਸੋਲਾ ਨਜ਼ਦੀਕ ਸਮਸ਼ਾਨਘਾਟ ਤੋਂ ਜੋਬਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੋੜ ਸਿੱਧਵਾ, ਜੋ ਝਾੜੀਆਂ ਵਿਚ ਲੁਕ ਕੇ ਹੈਰੋਇਨ ਦਾ ਧੂੰਆ ਸੁੰਘਾ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕੀਤਾ, ਜਿਸ ਕੋਲੋਂ ਹੈਰੋਇਨ ਲੱਗਾ ਸਿਲਵਰ ਪੇਪਰ, 10 ਰੁਪਏ ਦਾ ਨੋਟ ਤੇ ਲਾਇਟਰ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਪੈ ਰਹੇ ਮੀਂਹ ਕਾਰਨ ਵਿਗੜ ਸਕਦੀ ਸਥਿਤੀ
ਇਸ ਦੌਰਾਨ ਦੀਨਾਨਗਰ ਪੁਲਸ ਸਟੇਸ਼ਨ ’ਚ ਤਾਇਨਾਤ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਪਿੰਡ ਸੰਘੋਰ ਤੋਂ ਥੋੜਾ ਅੱਗੇ ਧੁੱਸੀ ਬੰਨ੍ਹ ਤੋਂ ਬਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਗਾਹਲੜ੍ਹੀ, ਜੋ ਧੁੱਸੀ ਵਿਚ ਬਣੇ ਮੋਰਚੇ ਉਪਰ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹੈਰੋਇਨ ਲੱਗਾ ਹੋਇਆ ਸਿਲਵਰ ਪੇਪਰ, 10 ਰੁਪਏ ਦਾ ਨੋਟ ਤੇ ਲਾਇਟਰ ਬਰਾਮਦ ਹੋਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ’ਚ ਬੰਦ ਕੈਦੀ ਤੇ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ
NEXT STORY