ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ) : ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 4 ਨੌਜਵਾਨਾਂ ਨੂੰ 4 ਮੋਬਾਈਲ ਫ਼ੋਨਾਂ ਅਤੇ 2 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਚੋਰ-ਲੁਟੇਰਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ 4 ਨੌਜਵਾਨਾਂ ਵੱਲੋਂ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਬਟਾਲਾ ’ਚ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਭੀੜ-ਭਾੜ ਵਾਲੀਆਂ ਥਾਵਾਂ ਤੋਂ ਲੋਕਾਂ ਦੇ ਮੋਬਾਈਲ ਫ਼ੋਨ ਚੋਰੀ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਚਾਹਲ ਕਲਾਂ ਲਿੰਕ ਰੋਡ ਤੋਂ 2 ਮੋਟਰਸਾਈਕਲਾਂ ’ਤੇ ਸਵਾਰ 4 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਮੋਬਾਈਲ ਫ਼ੋਨ ਬਰਾਮਦ ਕੀਤੇ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ, ਲੱਖਣ ਸਿੰਘ, ਸਾਹਿਲਪਾਲ ਸਿੰਘ ਅਤੇ ਜੋਧਬੀਰ ਸਿੰਘ ਵਾਸੀਆਨ ਚੱਬਾ ਥਾਣਾ ਚਾਟੀਵਿੰਡ ਵਜੋਂ ਹੋਈ ਹੈ। ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਹਰਪਿੰਦਰ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ ਕੌਹਾੜ, ਏ. ਐੱਸ. ਆਈ. ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ-ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ ਫੈਲੀ ਦਹਿਸ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਦੋ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ ’ਚੋਂ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਨੇ ਕਤਲ ਦਾ ਪ੍ਰਗਟਾਇਆ ਖਦਸ਼ਾ
NEXT STORY