ਅੰਮ੍ਰਿਤਸਰ (ਸਰਬਜੀਤ)-ਮੱਧ ਪ੍ਰਦੇਸ਼ ਦੇ ਸਿਉਣੀ ਜ਼ਿਲ੍ਹੇ ਦੇ ਬੰਡੋਲ ਤੋਂ ਵਣਜਾਰਾ ਸਮਾਜ ਦੇ 42 ਅੰਮ੍ਰਿਤਧਾਰੀ ਬੱਚੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਪੁੱਜੇ। ਇਨ੍ਹਾਂ ਬੱਚਿਆਂ ਦਾ ਸਵਾਗਤ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਨਜੀਤ ਸਿੰਘ ਤੇ ਜੋਗਾ ਸਿੰਘ ਦੀ ਅਗਵਾਈ ਹੇਠ 42 ਬੱਚਿਆਂ ਦਾ ਵਫਦ ਸਮੂਹ ਪੰਜਾਬ ਅਤੇ ਦਿੱਲੀ ਦੇ ਦੌਰੇ ’ਤੇ ਗੁਰਸਿੱਖੀ ਜੀਵਨ ਜਾਚ ਅਤੇ ਆਮ ਜੀਵਨ ਜਿਉਣ ਦੀ ਕਲਾ ਸਿੱਖਣਾ ਇਨ੍ਹਾਂ ਦਾ ਮਨੋਰਥ ਹੈ।
ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਬੱਚੇ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਵਾਸਤੇ ਪੁੱਜੇ ਤੇ ਉਪਰੰਤ ਹੋਰ ਗੁਰਧਾਮਾਂ ਦੇ ਦਰਸ਼ਨ ਕੀਤੇ ਅਤੇ ਹੁਣ ਦਿੱਲੀ ਵਿਚਲੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਬੱਚੇ ਗੁਰਸਿੱਖੀ ਜੀਵਨ ਜਾਂਚ ਨਾਲ ਜੁੜ ਰਹੇ ਹਨ ਅਤੇ ਗੁਰਬਾਣੀ ਉਚਾਰਣ, ਗੁਰਬਾਣੀ ਕੰਠ ਕਰਨਾ ਸਿੱਖ ਰਹੇ ਹਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਉਨ੍ਹਾਂ ਕਿਹਾ ਕਿ ਵਣਜਾਰਾ ਸਮਾਜ ਸਿੱਖ ਸਮਾਜ ਦਾ ਅਨਿੱਖੜਵਾਂ ਅੰਗ ਹੈ ਤੇ ਸਾਨੂੰ ਬਹੁਤ ਫਖ਼ਰ ਮਹਿਸੂਸ ਹੋ ਰਿਹਾ ਹੈ ਕਿ ਮਨਜੀਤ ਸਿੰਘ ਤੇ ਜੋਗਾ ਸਿੰਘ ਤੇ ਸਾਥੀਆਂ ਦੀ ਟੀਮ ਮੱਧ ਪ੍ਰਦੇਸ਼ ਵਿਚ ਇਨ੍ਹਾਂ ਨੂੰ ਗੁਰਸਿੱਖੀ ਜੀਵਨ ਨਾਲ ਜੋੜ ਰਹੀ ਹੈ ਤੇ ਗੁਰੂ ਕੇ ਸਿੰਘ, ਸਿੰਘਣੀਆਂ ਸਜਾ ਰਹੀ ਹੈ। ਉਹਨਾਂ ਨੇ ਬੱਚਿਆਂ ਨੂੰ ਜੀਵਨ ਵਿਚ ਹੋਰ ਬੁਲੰਦੀਆਂ ਛੂਹਣ ਤੇ ਸਫ਼ਲਤਾ ਹਾਸਲ ਕਰਨ ਲਈ ਸ਼ੁਭ ਇੱਛਾਵਾਂ ਵੀ ਭੇਂਟ ਕੀਤੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ
NEXT STORY