ਅੰਮ੍ਰਿਤਸਰ (ਦਲਜੀਤ)-ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐੱਨ. ਐੱਮ. ਐੱਮ. ਐੱਸ.) ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਪੀ. ਐੱਸ. ਟੀ. ਐੱਸ. ਈ.) ਦੀ ਪ੍ਰੀਖਿਆ 2 ਫਰਵਰੀ ਐਤਵਾਰ ਯਾਨੀ ਅੱਜ ਨੂੰ 14 ਪ੍ਰੀਖਿਆ ਕੇਂਦਰਾਂ ’ਚ ਅਯੋਜਿਤ ਕੀਤੀ ਜਾਵੇਗੀ। ਸਿੱਖਿਆ ਵਿਭਾਗ ਨੇ 14 ਪ੍ਰੀਖਿਆ ਕੇਂਦਰਾਂ ਨੂੰ ਚਿੰਨ੍ਹਹਿੱਤ ਕਰਕੇ ਸਟਾਫ ਤਾਇਨਾਤ ਕਰ ਦਿੱਤਾ ਹੈ। ਇਸ ਸਕਾਲਰਸ਼ਿਪ ਪ੍ਰੀਖਿਆ ’ਚ ਕੁੱਲ 4446 ਵਿਦਿਆਰਥੀ ਪ੍ਰੀਖਿਆ ਦੇਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਮੈਡੀਕਲ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ ’ਚ ਮਿਲੇਗੀ ਸਹੂਲਤ
ਡਿਪਟੀ ਡੀ. ਈ. ਓ. ਸੈਕੰਡਰੀ ਰਾਜੇਸ਼ ਖੰਨਾ ਨੇ ਦੱਸਿਆ ਕਿ ਡਾਇਰੈਕਟ ਐੱਸ. ਸੀ. ਆਰ. ਟੀ. ਅਮਨਿੰਦਰ ਕੌਰ ਅਤੇ ਅਸ਼ੋਕ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਇਹ ਪ੍ਰੀਖਿਆ ਜ਼ਿਲ੍ਹਾ ਅੰਮ੍ਰਿਤਸਰ ’ਚ 2 ਫਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਜ਼ਿਲ੍ਹੇ ’ਚ ਕੁੱਲ 14 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ’ਚ 4446 ਵਿਦਿਆਰਥੀ ਪ੍ਰੀਖਿਆ ਦੇਣਗੇ। ਡੀ. ਈ. ਓ. ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸੈਕੰਡਰੀ ਹਰਭਗਵੰਤ ਸਿੰਘ ਦੀ ਅਗਵਾਈ ਹੇਠ ਉਕਤ ਪ੍ਰੀਖਿਆ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪ੍ਰੀਖਿਆ ’ਚ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਲਈ ਸਕੂਲ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨੋਡਲ ਸੈਂਟਰ ’ਚ ਸਥਾਪਤ ਪ੍ਰੀਖਿਆ ਵੰਡ ਕੇਂਦਰ ’ਚ ਰੱਖੀ ਗਈ ਪ੍ਰੀਖਿਆ ਸਮੱਗਰੀ ਲਈ ਸੁਰੱਖਿਆ ਬਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਸਮੱਗਰੀ ਐਤਵਾਰ ਸਵੇਰੇ 8 ਵਜੇ ਸਟਾਫ਼ ਨੂੰ ਵੰਡੀ ਜਾਵੇਗੀ। ਇਸ ਤੋਂ ਬਾਅਦ ਪ੍ਰੀਖਿਆ ਕੇਂਦਰਾਂ ’ਚ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਐੱਨ. ਐੱਮ. ਐੱਮ. ਐੱਸ. ਅਤੇ ਪੀ. ਐੱਸ. ਟੀ. ਐੱਸ. ਈ. ਦੀ ਪ੍ਰੀਖਿਆ ਅੱਠਵੀਂ ਕਲਾਸ ਦੇ ਵਿਦਿਆਰਥੀ ਦੇਣਗੇ, ਜਦਕਿ ਪੀ. ਐੱਸ. ਟੀ. ਐੱਸ. ਈ. ਦੀ ਪ੍ਰੀਖਿਆ ਦਸਵੀਂ ਜਮਾਤ ਦੇ ਵਿਦਿਆਰਥੀ ਦੇ ਸਕਣਗੇ। ਇਸ ਦੌਰਾਨ ਪ੍ਰਿੰਸੀਪਲ ਹਰਪ੍ਰੀਤ ਪਾਲ, ਲਖਵਿੰਦਰ ਸਿੰਘ, ਰਾਜਵਿੰਦਰ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ’ਚ 353, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ’ਚ 200, ਸਰਕਾਰੀ ਸਕੂਲ ਐੱਮ. ਐੱਸ. ਗੇਟ ਗਰਲਜ਼ ’ਚ 341, ਸਕੂਲ ਆਫ਼ ਐਮੀਨੈਂਸ ਮਾਲ ਰੋਡ ’ਚ 542, ਗੁਰੂ ਨਾਨਕ ਸਕੂਲ ਗਰਲਜ਼ ਸਕੂਲ ਘੀ ਮੰਡੀ ਚੌਕ ’ਚ 250, ਸਕੂਲ ਆਫ਼ ਐਮੀਨੈਂਸ ਕਰਮਪੁਰਾ ’ਚ 250, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਲਚੀਆਂ ’ਚ 315, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਸਕੂਲ ’ਚ 212, ਸਕੂਲ ਆਫ ਐਮੀਨੈਂਸ ਅਜਨਾਲਾ ਲੜਕਿਆਂ ’ਚ 397, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਲੜਕਿਆਂ ’ਚ 272, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ’ਚ 483, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ’ਚ 400, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਚ 272, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਗ ਕਲਾਂ ’ਚ 159 ਵਿਦਿਆਰਥੀ ਪ੍ਰੀਖਿਆ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਰਾਜਪਾਲ ਨੇ ਲੋਕਾਂ ਲਈ ਉਪਲੱਬਧ ਕਰਵਾਈ ਮੋਬਾਇਲ ਮੈਡੀਕਲ ਵੈਨ, ਮਿਲੇਗੀ ਇਹ ਸਹੂਲਤ
NEXT STORY