ਅੰਮ੍ਰਿਤਸਰ/ਲੋਪੋਕੇ (ਜ.ਬ./ਸਤਨਾਮ)- ਦਿਹਾਤੀ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਐੱਨ. ਡੀ. ਪੀ. ਐੱਸ. ਅਤੇ ਅਸਲਾ ਐਕਟ ਤਹਿਤ ਵੱਖ-ਵੱਖ ਮਾਮਲੇ ਦਰਜ ਕਰ ਕੇ ਕੁੱਲ ਸਾਢੇ 6 ਕਿੱਲੋ ਹੈਰੋਇਨ ਅਤੇ ਪਿਸਟਲ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 45 ਕਰੋੜ ਰੁਪਏ ਬਣਦੀ ਹੈ। ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਲੋਪੋਕੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਮਲਕੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੱਚੀਵਿੰਡ ਅਤੇ ਬਲਜਿੰਦਰ ਸਿੰਘ ਉਰਫ ਤੋਤਾ ਪੁੱਤਰ ਸਮੁੰਦ ਸਿੰਘ ਵਾਸੀ ਪਿੰਡ ਮੱਖਣਪੁਰਾ ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਥਾਣਾ ਲੋਪੋਕੇ ਦੀ ਪੁਲਸ ਨੇ ਮੁਲਜ਼ਮ ਗੁਰਭੇਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਕੜ ਕਲਾਂ ਨੂੰ 3 ਕਿਲੋ ਹੈਰੋਇਨ ਅਤੇ 2 ਮੋਬਾਇਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਇਸ ਤੋਂ ਇਲਾਵਾ ਇਕ ਵੱਖਰੇ ਮਾਮਲੇ ਵਿਚ ਥਾਣਾ ਘਰਿੰਡਾ ਦੀ ਪੁਲਸ ਨੇ ਮੁਲਜ਼ਮ ਜਗਰੂਪ ਸਿੰਘ ਉਰਫ ਸਾਜਨ ਪੁੱਤਰ ਕੁਲਵੰਤ ਸਿੰਘ ਵਾਸੀ ਧਨੋਏ ਕਲਾਂ ਦੇ ਘਰੋਂ 1 ਕਿੱਲੋ 498 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ. ਐੱਸ. ਪੀ. ਚਰਨਜੀਤ ਨੇ ਕਿਹਾ ਕਿ ਥਾਣਾ ਰਮਦਾਸ ਦੀ ਪੁਲਸ ਨੇ ਗੈਰ-ਕਾਨੂੰਨੀ ਹਥਿਆਰ ਸਮੇਤ ਮੂਲ ਫਰੈਂਕੋ ਮਸੀਹ ਪੁੱਤਰ ਲਾਲੀ ਮਸੀਹ ਅਤੇ ਅਰਸ਼ ਮਸੀਹ ਪੁੱਤਰ ਨਿਸ਼ਾਨ ਮਸੀਹ ਵਾਸੀ ਕੁਰਾਲੀਆਂ ਨੂੰ ਇਕ 32 ਬੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ 32 ਬੋਰ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਐੱਸ. ਐੱਸ. ਪੀ. ਚਰਨਜੀਤ ਨੇ ਕਿਹਾ ਕਿ ਮੁਲਜ਼ਮ ਬਲਜਿੰਦਰ ਸਿੰਘ ਤੋਤਾ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਰੋਪੜ ਵਿਖੇ ਇੱਕ ਮਾਮਲਾ ਪਹਿਲਾ ਤੋਂ ਦਰਜ ਹੈ। ਇਸੇ ਤਰ੍ਹਾਂ ਮੁਲਜ਼ਮ ਗੁਰਭੇਜ ਸਿੰਘ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਐੱਸ. ਟੀ. ਐੱਫ. ਐੱਸ. ਏ. ਐੱਸ. ਨਗਰ ਵਿਖੇ ਕੇਸ ਦਰਜ ਹੈ ਅਤੇ ਮੁਲਜ਼ਮ ਫਰੈਂਕੋ ਮਸੀਹ ਖਿਲਾਫ ਲੁੱਟ-ਖੋਹ ਦਾ ਮਾਮਲਾ ਥਾਣਾ ਰੋਡ ਵਿਖੇ ਦਰਜ ਹੈ। ਉਨ੍ਹਾਂ ਕਿਹਾ ਕਿ ਉਕਤ ਗੈਰ-ਕਾਨੂੰਨੀ ਵਪਾਰ ਵਿਚ ਸ਼ਾਮਲ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਗਾਲਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
NEXT STORY