ਗੁਰਦਾਸਪੁਰ (ਹਰਮਨ)- ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਵਾਰਡ ਨੰਬਰ 16 ਦੀ ਉਪ ਚੋਣ ਦੇ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਗੁਰਦਾਸਪੁਰ ਸ੍ਰੀ ਅਰਵਿੰਦ ਕੁਮਾਰ ਸਲਵਾਨ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 3:00 ਵਜੇ ਤੱਕ ਕੁੱਲ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਬੇਦੀ, ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਨ ਲਾਲ, ਕਾਂਗਰਸ ਦੇ ਕਵਰਿੰਗ ਉਮੀਦਵਾਰ ਵਰੁਨ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਵੀਨ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਵੇਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ 'ਚ ਮਿਲੇਗੀ ਖ਼ਾਸ ਸਹੂਲਤ, ਨਜ਼ਦੀਕੀ ਸੂਬਿਆਂ ਨੂੰ ਵੀ ਹੋਵੇਗਾ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸਾਈਜ਼ ਵਿਭਾਗ ਨੇ ਬਿਆਸ ਦਰਿਆ ਦੇ ਕੰਢੇ ਸਰਕੰਡਿਆਂ ’ਚ ਚਲਾਇਆ ਸਰਚ ਆਪ੍ਰੇਸ਼ਨ
NEXT STORY