ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਪਿੰਡ ਖਹਿਰਾ ਕਲਾ ਵਿਖੇ ਇੱਕ ਕੰਪਿਊਟਰ ਸੈਂਟਰ 'ਤੇ ਆਏ 5 ਨਕਾਬਪੋਸ਼ ਨੌਜਵਾਨਾਂ ਵੱਲੋਂ ਕਰੀਬ ਡੇਡ ਲੱਖ ਨਕਦੀ ਅਤੇ 5 ਮੋਬਾਇਲ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਪੀੜਤ ਦੁਕਾਨਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸੈਂਟਰ 'ਚ ਆਪਣਾ ਕੰਮ ਕਰ ਰਹੇ ਸਨ ਕਿ ਅਚਾਨਕ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਆਏ 5 ਨੌਜਵਾਨਾਂ ਆਏ ਜਿਸ 'ਚੋਂ ਤਿੰਨ ਨਕਾਬਪੋਸ਼ ਨੌਜਵਾਨਾਂ ਅੰਦਰ ਦਾਖਲ ਹੋਏ ਅਤੇ ਪਿਸਤੌਲ ਦੀ ਨੋਕ 'ਤੇ ਨਕਦੀ ਲੈ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਮੁਲਜ਼ਮ ਕਰੀਬ ਡੇਡ ਲੱਖ ਰੁਪਏ ਦੀ ਨਕਦੀ, ਦੋ ਮੋਬਾਇਲ ਫ਼ੋਨ ਅਤੇ 3 ਗ੍ਰਾਹਕਾਂ ਦੇ ਮੋਬਾਇਲ ਤੇ ਇਕ ਲੈਪਟਾਪ ਲੁੱਟ ਕੇ ਫਰਾਰ ਹੋ ਗਏ। ਉਥੇ ਹੀ ਉਹਨਾਂ ਪੁਲਸ ਤੋਂ ਇਨਸਾਫ਼ ਦੀ ਅਪੀਲ ਕੀਤੀ। ਇਸ ਦੌਰਾਨ ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਆ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਜਾਂਚ ਜਾਰੀ ਹੈ ਅਤੇ ਜਲਦ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ।
ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ ਪੁਲਸ ਨੇ ਸ਼ਹਿਰ ’ਚ ਕੱਢਿਆ ਫਲੈਗ ਮਾਰਚ
NEXT STORY