ਅੰਮਿਤਸਰ (ਨੀਰਜ): ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿਖੇ ਮਜੀਠਾ ਰੋਡ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ਉੱਪਰ ਬਣ ਰਹੀਆਂ 05 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬੱਲਕਲਾਂ, ਪੰਡੋਰੀ ਵੜੈਚ ਅਤੇ ਬੱਲਖੁਰਦ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 09/06/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ 'ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਥਾਣਾ ਕੰਬੋਅ ਵੱਲੋਂ ਪੁਲਿਸ ਫੋਰਸ ਨਾ ਮਿਲਣ ਦੇ ਬਾਵਜੂਦ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ ਪਿੰਡ ਬੱਲਖੁਰਦ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਨੂੰ ਵਿਭਾਗ ਵੱਲੋਂ ਨੋਟਿਸ ਜਾਰੀ ਕਰਦੇ ਹੋਏ ਕਈ ਵਾਰ ਉਸਾਰੀ ਦਾ ਕੰਮ ਰੋਕਿਆ ਗਿਆ ਸੀ ਜਿਸਦੇ ਬਾਵਜੂਦ ਕਲੋਨੀਕਾਰ ਵੱਲੋਂ ਮੌਕੇ ਤੇ ਉਸਾਰੀ ਦਾ ਕੰਮ ਜਾਰੀ ਰੱਖਿਆ ਜਾ ਰਿਹਾ ਸੀ ਜਿਸ ਕਰਕੇ ਉੱਚ ਅਧਿਕਾਰੀਆਂ ਵੱਲੋਂ ਇਸ ਅਣ-ਅਧਿਕਾਰਤ ਕਲੋਨੀ ਨੂੰ ਢਾਹੁਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ, ਪਰੰਤੂ ਪਬਲਿਕ ਜਮਾਵੜੇ ਅਤੇ ਪੁਲਸ ਫੋਰਸ ਨਾ ਮਿਲਣ ਕਾਰਨ ਉਕਤ ਕਲੋਨੀ ਖਿਲਾਫ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ, ਜਿਸ ਦੇ ਚਲਦੇ ਅੱਜ ਦੁਬਾਰਾ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ। ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ: ਦੀਵਾਰ ਡਿੱਗਣ ਕਾਰਣ ਵਿਅਕਤੀ ਦੀ ਮੌਤ, ਕਈ ਥਾਵਾਂ 'ਤੇ ਭਾਰੀ ਨੁਕਸਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ
NEXT STORY