ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ) : ਥਾਣਾ ਕਿਲਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਧੌਲਪੁਰ ’ਚ ਬੀਤੀ ਦੇਰ ਰਾਤ 2 ਔਰਤਾਂ ਸਮੇਤ 5 ਲੁਟੇਰੇ ਇਕ ਘਰ ’ਚ ਦਾਖਲ ਹੋ ਕੇ 60 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸ਼ਿੰਦਰ ਪਤਨੀ ਨਰਿੰਦਰ ਸਿੰਘ ਵਾਸੀ ਪਿੰਡ ਧੌਲਪੁਰ ਨੇ ਦੱਸਿਆ ਕਿ ਬੀਤੀ ਦੇਰ ਰਾਤ 2 ਔਰਤਾਂ ਅਤੇ 3 ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ। ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਕਤ ਵਿਅਕਤੀਆਂ ਅਤੇ ਔਰਤਾਂ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਜ਼ਬਰਦਸਤੀ ਘਰ ’ਚ ਦਾਖਲ ਹੋ ਗਏ। ਲੁਟੇਰਿਆਂ ਨੇ ਘਰ ਦੀ ਅਲਮਾਰੀ ’ਚ ਪਏ 60 ਹਜ਼ਾਰ ਰੁਪਏ ਚੋਰੀ ਕਰ ਲਏ।
ਇਹ ਵੀ ਪੜ੍ਹੋ- ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ
ਪੀੜਤ ਪਰਿਵਾਰ ਨੇ ਦੱਸਿਆ ਕਿ ਇਹ ਪੈਸੇ ਉਨ੍ਹਾਂ ਨੇ ਆਪਣੀ ਬੇਟੀ ਦੇ ਵਿਆਹ ਲਈ ਬੜੀ ਮੁਸ਼ਕਲ ਨਾਲ ਜੋੜ ਕੇ ਰੱਖੇ ਸਨ। ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ ਬੰਦ
NEXT STORY