ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 350 ਨਸ਼ੀਲੀਆਂ ਗੋਲੀਆਂ, 33 ਗ੍ਰਾਮ ਹੈਰੋਇਨ ਅਤੇ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਅਮਨਦੀਪ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਵਰਨਾਲਾ ਨੂੰ 350 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਥਾਣਾ ਖਾਲੜਾ ਦੀ ਪੁਲਸ ਵੱਲੋਂ ਜੋਬਨ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਰਾਜੋਕੇ ਨੂੰ 15 ਗ੍ਰਾਮ ਹੈਰੋਇਨ ਅਤੇ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਸੁਖਵੰਤ ਸਿੰਘ ਉਰਫ ਰਾਜਾ ਪੁੱਤਰ ਹਰਜੀਤ ਸਿੰਘ ਬਰਸੀ ਨਾਰਲਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਹਰਜੀਤ ਸਿੰਘ ਪੁੱਤਰ ਸਰਮੁਖ ਸਿੰਘ ਵਾਸੀ ਜੋਧਪੁਰ ਨੂੰ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਰਜੀਵ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਬ੍ਰਹਮਪੁਰਾ ਨੂੰ 2 ਗ੍ਰਾਮ 84 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਥਾਣਾ ਝਬਾਲ ਦੀ ਪੁਲਸ ਨੇ ਪ੍ਰਿੰਸਪਾਲ ਸਿੰਘ ਉਰਫ ਪ੍ਰਿੰਸ ਪੁੱਤਰ ਰਣਜੀਤ ਸਿੰਘ ਵਾਸੀ ਖੈਰਦੀਨਕੇ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਵਿਦੇਸ਼ ਭੇਜਣ ਦੇ ਨਾਮ ’ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਣੇ 3 ਨਾਮਜ਼ਦ
NEXT STORY