ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ, ਯੋਗੀ)- ਥਾਣਾ ਸਿਟੀ ਪੁਲਸ ਵੱਲੋਂ 62 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡਿਆਂ ਸਮੇਤ 6 ਜਣਿਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਕ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਅਤੇ ਐੱਸ. ਐੱਚ. ਓ. ਸਿਟੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਮਨੀ ਪੁੱਤਰ ਅਸ਼ੋਕ ਵਾਸੀ ਵਾਲਮੀਕਿ ਮੁਹੱਲਾ ਖਜੂਰੀ ਗੇਟ ਬਟਾਲਾ ਆਪਣੇ ਘਰ ਵਿਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਉਕਤ ਘਰ ਵਿਚ ਛਾਪਾ ਮਾਰ ਕੇ 4 ਨੌਜਵਾਨਾਂ ਰਾਹੁਲ ਪੁੱਤਰ ਤਰਸੇਮ ਲਾਲ, ਰੋਹਿਤ ਪੁੱਤਰ ਧਰਮਪਾਲ ਤੇ ਸਰਵਣ ਪੁੱਤਰ ਯਸ਼ਪਾਲ ਵਾਸੀਆਨ ਗਾਂਧੀ ਨਗਰ ਕੈਂਪ ਬਟਾਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਮਸੀਹ ਵਾਸੀ ਮੁਰਗੀ ਮੁਹੱਲਾ ਬਟਾਲਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਸਮੇਤ ਦੋ ਕੰਪਿਊਟਰ ਕੰਡੇ ਬਰਾਮਦ ਕੀਤੇ ਹਨ। ਜਦਕਿ ਮਨੀ ਪੁਲਸ ਪਾਰਟੀ ਨੂੰ ਦੇਖ ਕੇ ਕੰਪਿਊਟਰ ਕੰਡੇ ਨੂੰ ਸੁੱਟ ਕੇ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ
ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਿਟੀ ਵਿਖੇ ਲਿਆਂਦਾ ਗਿਆ, ਜਿੱਥੇ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੁਰਿੰਦਰਪਾਲ ਪੁੱਤਰ ਪ੍ਰੇਮ ਲਾਲ ਵਾਸੀ ਗਾਊਂਸਪੁਰਾ ਹਾਲ ਕਿਰਾਏਦਾਰ ਉਮਰਪੁਰਾ ਬਟਾਲਾ ਅਤੇ ਆਕਾਸ਼ ਪੁੱਤਰ ਦੇਵੀ ਦਿਆਲ ਵਾਸੀ ਗਾਊਂਸਪੁਰਾ ਨੂੰ ਸਿਵਲ ਹਸਪਤਾਲ ਬਟਾਲਾ ਦੇ ਸਾਹਮਣਿਓਂ ਰੋਡ ਧਰਮਪੁਰਾ ਕਾਲੋਨੀ ਤੋਂ 12 ਗ੍ਰਾਮ ਹੈਰੋਇਨ, ਕੰਪਿਊਟਰ ਕੰਡੇ ਤੇ 10 ਮੋਮੀ ਲਿਫ਼ਾਫ਼ਿਆਂ ਸਮੇਤ ਕਾਬੂ ਕੀਤਾ ਗਿਆ। ਪੁਲਸ ਨੇ ਉਨ੍ਹਾਂ ਖ਼ਿਲਾਫ਼ ਵੀ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸੜਕ ਹਾਦਸੇ 'ਚ 4 ਅਧਿਆਪਕਾਂ ਦੀ ਮੌਤ ਦਾ ਮਾਮਲਾ: ਮ੍ਰਿਤਕਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਤੇ ਨੌਕਰੀ ਦੇਣ ਦੀ ਮੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ
NEXT STORY