ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ, ਜਿਸ ਦੇ ਚੱਲਦਿਆਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ, 124 ਬੰਡਲ ਬੀੜੀ, 17 ਕੂਲ ਲਿਪ, 3 ਸਿਗਰਟ ਦੇ ਪੈਕਟ ਅਤੇ ਇਕ ਲਾਇਟਰ ਬਰਾਮਦ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਅਤੇ ਲਖਵੀਰ ਸਿੰਘ ਵੱਲੋਂ ਚਲਾਏ ਗਏ ਵੱਖ-ਵੱਖ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ, 124 ਬੰਡਲ ਬੀੜੀ, 17 ਕੂਲ ਲਿਪ, 3 ਸਿਗਰਟ ਦੇ ਪੈਕਟ ਅਤੇ ਇੱਕ ਲਾਇਟਰ ਬਰਾਮਦ ਕੀਤੇ ਗਏ ਹਨ, ਜਿਸ ਦੇ ਸਬੰਧ ਵਿਚ ਸਹਾਇਕ ਸੁਪ੍ਰੀਡੈਂਟ ਦੇ ਬਿਆਨਾਂ ਹੇਠ 2 ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ
NEXT STORY