ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਤਾਰਾਗੜ੍ਹ ਥਾਣੇ ਅਧੀਨ ਆਉਂਦੇ ਪਿੰਡ ਨੱਕੀਆਂ ਵਿਖੇ ਪਰਮਾਨੰਦ-ਦੀਨਾਨਗਰ ਰੋਡ ’ਤੇ ਤੇਜ਼ ਰਫ਼ਤਾਰ ਅਤੇ ਕਥਿਤ ਲਾਪਰਵਾਹੀ ਨਾਲ ਚਲਾਏ ਜਾ ਰਹੇ ਮੋਟਰਸਾਈਕਲ ਦੀ ਟੱਕਰ ਲੱਗਣ ਕਾਰਨ 60 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਜ਼ੁਰਗ ਆਪਣੇ ਪੁੱਤਰ ਨਾਲ ਪੈਦਲ ਜਾ ਰਿਹਾ ਸੀ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
ਮ੍ਰਿਤਕ ਦੀ ਪਛਾਣ ਹੰਸ ਰਾਜ (60) ਪੁੱਤਰ ਵਾਸੀ ਪਿੰਡ ਨੱਕੀਆਂ ਵਜੋਂ ਹੋਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਹੰਸ ਰਾਜ ਕਿਸੇ ਨਿੱਜੀ ਕੰਮ ਲਈ ਨੱਕੀਆਂ ਤੋਂ ਦੀਨਾਨਗਰ ਵੱਲ ਪੈਦਲ ਜਾ ਰਿਹਾ ਸੀ। ਜਦੋਂ ਉਹ ਪਿੰਡ ਵਿੱਚ ਮੀਤਾ ਦੀ ਦੁਕਾਨ ਤੋਂ ਥੋੜ੍ਹਾ ਅੱਗੇ ਸੜਕ ਕਿਨਾਰੇ ਪੈਦਲ ਜਾ ਰਹੇ ਸਨ ਤਾਂ ਪਰਮਾਨੰਦ ਪਿੰਡ ਵੱਲੋਂ ਇੱਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਤੇਜ਼ ਰਫ਼ਤਾਰ ਨਾਲ ਆਏ ਅਤੇ ਬਿਨਾਂ ਹਾਰਨ ਵਜਾਏ ਪਿੱਛਿਓਂ ਉਸ ਦੇ ਪਿਤਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- 'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
ਟੱਕਰ ਲੱਗਣ ਕਾਰਨ ਹੰਸ ਰਾਜ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ਸਮੇਤ ਸਰੀਰ ’ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਮੌਕੇ ਤੋਂ ਦੀਨਾਨਗਰ ਵੱਲ ਫ਼ਰਾਰ ਹੋ ਗਏ। ਪੁਲਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ DH ਗੁਰਦਾਸਪੁਰ ਦਾ ਕੀਤਾ ਦੌਰਾ
NEXT STORY