ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਭਾਰਤ ਪੁੱਜੀ 600 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੇ ਸਬੰਧ ’ਚ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਅਣਪਛਾਤੇ ਨਸ਼ਾ ਤਸਕਰ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ ਸੰਬੰਧ ਬਣੇ ਮੌਤ ਦਾ ਕਾਰਨ
ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਕਵਲਜੀਤ ਰਾਏ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਦਿਨ-ਰਾਤ ਗਸ਼ਤ ਕੀਤੀ ਜਾ ਰਹੀ ਹੈ ਅਤੇ ਮਾੜੇ ਅਨਸਰਾਂ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਥਾਣਾ ਮੁਖੀ ਕੰਵਲਜੀਤ ਰਾਏ ਨੇ ਦੱਸਿਆ ਕਿ ਪੁਲਸ ਨੂੰ ਪ੍ਰਾਪਤ ਹੋਈ ਗੁਪਤ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ ਜਗਦੀਸ਼ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਬੀ.ਐੱਸ.ਐੱਫ ਦੇ ਨਾਲ ਪਿੰਡ ਮਹਿੰਦੀਪੁਰ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿੱਥੇ ਖੇਤਾਂ ’ਚ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਥਾਣਾ ਮੁਖੀ ਰਾਏ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪੈਕਟ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 33 ਗ੍ਰਾਮ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਸਟ੍ਰੇਲੀਆ ਵਰਕ ਵੀਜ਼ਾ ਲਗਵਾਉਣ ਦੇ ਨਾਮ ’ਤੇ 9.93 ਲੱਖ ਦੀ ਠੱਗੀ, ਤਿੰਨ ਖ਼ਿਲਾਫ਼ ਮਾਮਲਾ ਦਰਜ
NEXT STORY