ਗੁਰਦਾਸਪੁਰ (ਹਰਮਨ, ਵਿਨੋਦ, ਗੋਰਾਇਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਦੇ ਤਹਿਤ ਡੀਜੀਪੀ ਗੌਰਵ ਯਾਦਵ, ਆਈ.ਪੀ.ਐੱਸ., ਦੇ ਨਿਰਦੇਸ਼ਾਂ ਅਨੁਸਾਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਅੱਜ ‘ਯੁੱਧ ਨਸ਼ਿਆਂ ਵਿਰੁਧ’ਮੁਹਿੰਮ ਤਹਿਤ ਪਿੰਡ ਪਨਿਆੜ, ਗਾਂਧੀਆਂ, ਜੌੜਾ ਛੱਤਰਾਂ, ਆਈ.ਟੀ.ਆਈ. ਕਲੋਨੀ ਕਲਾਨੌਰ ਅਤੇ ਮਾਡਲ ਟਾਊਨ ਧਾਰੀਵਾਲ ਵਿਖੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਅਗਵਾਈ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਆਈ.ਪੀ.ਐੱਸ. ਵੱਲੋਂ ਕੀਤੀ ਗਈ ਜਦਕਿ ਇਸ ਆਪ੍ਰੇਸ਼ਨ ਵਿੱਚ ਬਲਵਿੰਦਰ ਸਿੰਘ ਰੰਧਾਵਾ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), 10 ਜੀ.ਓ., 11 ਮੁੱਖ ਥਾਣਾ ਅਫ਼ਸਰ ਅਤੇ 380 ਈ.ਪੀ.ਓ. ਸਮੇਤ ਕੁੱਲ 402 ਪੁਲਸ ਕਰਮਚਾਰੀ ਸ਼ਾਮਲ ਸਨ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਇਸ ਤਲਾਸ਼ੀ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਦੇ ਤਹਿਤ ਅੱਜ ਗੁਰਦਾਸਪੁਰ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ ਪਿੰਡ ਪਨਿਆੜ, ਗਾਂਧੀਆਂ, ਜੌੜਾ ਛੱਤਰਾਂ, ਆਈ.ਟੀ.ਆਈ. ਕਲੋਨੀ ਕਲਾਨੌਰ ਅਤੇ ਮਾਡਲ ਟਾਊਨ ਧਾਰੀਵਾਲ ਵਿਖੇ ਸ਼ੱਕੀ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਸ ਪਾਰਟੀਆਂ ਨੂੰ 40 ਗ੍ਰਾਮ ਹੈਰੋਇਨ, 120 ਨਸ਼ੀਲੀਆਂ ਗੋਲੀਆਂ, 10,000 ਰੁਪਏ ਡਰੱਗ ਮਨੀ ਅਤੇ 6750 ਐੱਮ.ਐੱਲ. ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਤਹਿਤ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ 6 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਪੈਸ਼ਲ ਆਪ੍ਰੇਸ਼ਨ ਤਹਿਤ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਿਅਕਤੀਆਂ ਦੇ ਟਰੈਫ਼ਿਕ ਚਲਾਨ ਵੀ ਕੱਟੇ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਐੱਸ.ਐੱਸ.ਪੀ. ਅਦਿੱਤਿਆ, ਆਈ.ਪੀ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਇੱਕ ਫ਼ੈਸਲਾਕੁਨ ਲੜਾਈ ਵਿੱਢੀ ਗਈ ਹੈ ਅਤੇ ਪੰਜਾਬ ਪੁਲਸ ਇਹ ਯਕੀਨੀ ਬਣਾਏਗੀ ਕਿ ਨਸ਼ੇ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ, ਆਈ.ਪੀ.ਐੱਸ. ਵੱਲੋਂ ਪਿੰਡ ਪਨਿਆੜ ਦੇ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ 'ਯੁੱਧ ਨਸ਼ਿਆਂ ਦੇ ਵਿਰੁੱਧ' ਵਿੱਚ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਜਾਣਕਾਰੀ ਹੈ ਤਾਂ ਉਹ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲੱਤ ਤੋਂ ਪੀੜਤ ਹੈ ਅਤੇ ਨਸ਼ਾ ਕਰਦਾ ਹੈ ਤਾਂ ਉਸਨੂੰ ਨਸ਼ਾ ਮੁਕਤੀ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਇਲਾਜ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਅਜਿਹੇ ਨੌਜਵਾਨਾਂ ਦੀ ਨਸ਼ਾ ਛੱਡਣ ਵਿੱਚ ਮਦਦ ਵੀ ਕੀਤੀ ਜਾਵੇਗੀ। ਇਸ ਵਿਸ਼ੇਸ਼ ਆਪ੍ਰੇਸ਼ਨ ਤਹਿਤ ਪਿੰਡ ਪਨਿਆੜ ਪਹੁੰਚੇ ਐੱਸ.ਐੱਸ.ਪੀ. ਅਦਿੱਤਿਆ ਨੇ ਪਿੰਡ ਵਿੱਚ ਵਾਲੀਬਾਲ ਖੇਡ ਰਹੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਏਵੇਂ ਹੀ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
NEXT STORY