ਤਰਨਤਾਰਨ (ਰਾਜੂ)- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗਸ਼ਤ ਦੌਰਾਨ ਜਸਬੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਤਰਨਤਾਰਨ ਨਾਮਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਅਤੇ ਜਸਬੀਰ ਸਿੰਘ ਪੁੱਤਰ ਬਾਵਾ ਸਿੰਘ ਨੂੰ 10 ਗ੍ਰਾਮ ਹੈਰੋਇਨ ਅਤੇ 2590 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਅਤੇ ਪਰਮਜੀਤ ਸਿੰਘ ਵਾਸੀ ਸ਼ਾਹਬਾਜ਼ਪੁਰ ਨੂੰ 13.53 ਗ੍ਰਾਮ ਹੈਰੋਇਨ ਤੇ 1300 ਰੁਪਏ ਡਰੱਗ ਮਨੀ ਸਮੇਤ ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਨਿਰਮਲ ਸਿੰਘ ਵਾਸੀ ਮਸਤਗੜ੍ਹ ਨੂੰ 6 ਗ੍ਰਾਮ ਹੈਰੋਇਨ ਤੇ ਥਾਣਾ ਹਰੀਕੇ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਉਰਫ਼ ਬਾਬਾ ਵਾਸੀ ਹਰੀਕੇ ਨੂੰ 6.96 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਵਿਸ਼ਾਲ ਸਿੰਘ ਉਰਫ਼ ਕੁਲਚਾ ਵਾਸੀ ਪੱਖੋਕੇ ਨੂੰ 11250 ਮਿਲੀਲੀਟਰ ਸ਼ਰਾਬ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਉਕਤ ਮੁਲਜ਼ਮਾਂ ਦੇ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
NEXT STORY