ਕਾਦੀਆਂ (ਜ਼ੀਸ਼ਾਨ) : ਹਰਚੋਵਾਲ ਰੋਡ ਕਾਦੀਆਂ ’ਤੇ ਸਥਿਤ ਇਕ ਬਿਲਡਿੰਗ ਮਟੀਰੀਅਲ ਦੀ ਦੁਕਾਨ ’ਚ ਚੋਰਾਂ ਵੱਲੋਂ ਛੱਤ ਰਾਹੀਂ ਦਾਖ਼ਲ ਹੋ ਕੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ਮਾਲਕ ਸੌਰਵ ਦੀਵਾਨ ਪੁੱਤਰ ਸੁਰਿੰਦਰ ਦੀਵਾਨ ਵਾਸੀ ਮਹੱਲਾ ਧਰਮਪੁਰਾ ਕਾਦੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸ਼ਾਮ ਨੂੰ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਜਦੋਂ ਉਹ ਦੁਕਾਨ ’ਤੇ ਪਹੁੰਚੇ ਤਾਂ ਦਫ਼ਤਰ ’ਚ ਸਾਮਾਨ ਖਿਲਰਿਆ ਹੋਇਆ ਮਿਲਿਆ।
ਉਨ੍ਹਾਂ ਦੱਸਿਆ ਕਿ ਜਦੋਂ ਦੁਕਾਨ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਤਿੰਨ ਅਣਪਛਾਤੇ ਨੌਜਵਾਨ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਛੱਤ ਰਾਹੀਂ ਦੁਕਾਨ ’ਚ ਦਾਖ਼ਲ ਹੋਏ ਅਤੇ ਗੱਲੇ ਵਿਚੋਂ ਕਰੀਬ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧਤ ਥਾਣਾ ਕਾਦੀਆਂ ਪੁਲਸ ਨੇ ਦੁਕਾਨ ਮਾਲਕ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਘਰ 'ਚ ਦਾਖਲ ਹੋਏ 50 ਵਿਅਕਤੀਆਂ ਨੇ ਚਲਾ'ਤੀਆਂ ਤਾਬੜਤੋੜ ਗੋਲੀਆਂ
NEXT STORY