ਅੰਮ੍ਰਿਤਸਰ (ਦਲਜੀਤ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕਲੀਨਿਕਾਂ ਵਿਚ ਜਾ ਕੇ ਆਪਣਾ ਮੁਫ਼ਤ ਵਿਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ। ਡੀ. ਸੀ. ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿਚ ਵੱਡੀ ਗਿਣਤੀ ਵਿਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਡੀ. ਸੀ. ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ, ਜਿਨ੍ਹਾਂ ਵਿਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ, ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿਚ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਇਆ ਗਿਆ ਹੈ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ
ਇਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਦੀ ਸੁਵਿਧਾ ਮਿਲੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਿਕ ਸਮੱਸਿਆਵਾਂ ਵੇਲੇ ਇੰਨਾਂ ਕਲੀਨਿਕਾਂ ਵਿੱਚ ਪਹੁੰਚ ਜ਼ਰੂਰ ਕਰਨ, ਜਿੱਥੇ ਤਜ਼ਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਸਿਵਲ ਸਰਜਨ ਡਾ. ਸੁਮਿਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਵਾਂ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਵਧੀਆ ਇਲਾਜ ਕੀਤਾ ਜਾ ਰਿਹਾ ਹੈ। ਸਮੇਂ-ਸਮੇਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਮੋਨੇਟਰਿੰਗ ਕਰਦੀਆਂ ਹਨ ਅਤੇ ਮਰੀਜ਼ਾਂ ਦਾ ਵੀ ਫੀਡਬੈਕ ਲੈਂਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਫਿਰ ਵਧਾਈ ਗਈ ਰਜਿਸਟ੍ਰੇਸ਼ਨ ਤਾਰੀਖ਼
NEXT STORY