ਬਟਾਲਾ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਨੇ 50 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਮੁੱਖ ਪ੍ਰਬੰਧਕ ਰਾਹੁਲ ਭੱਲਾ ਅਤੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਦਵਿੰਦਰ ਸਿੰਘ, ਐਕਸਾਈਜ਼ ਇੰਸਪੈਕਟਰ ਪੰਕਜ ਮਹਾਜਨ, ਐੱਸ. ਐੱਚ. ਓ. ਥਾਣਾ ਸ੍ਰੀ ਹਰਗੋਬਿੰਦਪੁਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਬੂਟਾ ਸਿੰਘ ਚਾਹਲ, ਏ. ਐੱਸ. ਆਈ. ਬਲਵਿੰਦਰ ਸਿੰਘ ’ਤੇ ਆਧਾਰਿਤ ਰੇਡ ਟੀਮ ਨੇ ਗੁਪਤ ਸੂਚਨਾ ’ਤੇ ਪਿੰਡ ਡੋਗਰ ਮਹੇਸ਼ ਦੇ ਨੇੜੇ ਬਿਆਸ ਦਰਿਆ ਢਾਬ ਕਿਨਾਰੇ ਤੋਂ ਸਿਲਵਰ ਬਾਲਟੇ, ਪਤੀਲੇ ਅਤੇ ਪਲਾਸਟਿਕ ਬੋਤਲ ’ਚੋਂ 50 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਐਕਸਾਈਜ਼ ਵਿਭਾਗ ਨੇ ਸਬੰਧਤ ਥਾਣਾ ’ਚ ਉਕਤ ਵਿਅਕਤੀ ’ਤੇ ਕਾਰਵਾਈ ਆਰੰਭ ਕੀਤੀ ਗਈ। ਇਸ ਮੌਕੇ ਹਰਜੀਤ, ਬਲਜੀਤ, ਸਰਕਲ ਇੰਚਾਰਜ ਸਾਬੀ, ਪੱਪੀ, ਅਜੇ ਕੁਮਾਰ, ਲਾਡੀ, ਗੋਲਡੀ, ਖਹਿਰਾ ਆਦਿ ਹਾਜ਼ਰ ਸਨ।
ਅਣਪਛਾਤੇ ਚੋਰ ਨੇ ਘਰ ’ਚੋਂ ਉਡਾਏ 10 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ
NEXT STORY