ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਵਿਖੇ ਅਸ਼ੋਕ ਵਾਲੀ ਗਲੀ 'ਚ ਚੋਰਾਂ ਵੱਲੋਂ ਇੱਕ ਘਰ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਅੰਦਰ ਪਈ ਅਲਮਾਰੀ ਵਿੱਚੋਂ ਸਵਾ ਦੋ ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੀ ਖ਼ਬਰ ਮਿਲੀ ਹੈ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਜਤਨ ਕੁਮਾਰ ਨੇ ਦੱਸਿਆ ਕਿ ਮੇਰੀ ਮਾਤਾ ਜੀ ਅਤੇ ਮੇਰੀ ਪਤਨੀ ਕਰੀਬ ਸਵਾ 4 ਵਜੇ ਸ਼ਾਮ ਨੂੰ ਘਰ ਤਾਲਾ ਲਾ ਕੇ ਬਾਜ਼ਾਰ ਗਏ ਹੋਏ ਸੀ ਜਦ ਵਾਪਸ ਆਏ ਤਾਂ ਘਰ ਦਾ ਤਾਲਾ ਟੁੱਟਾ ਹੋਇਆ ਸੀ ਤੇ ਅਲਮਾਰੀ 'ਚੋਂ ਚੋਰ ਸਵਾ ਦੋ ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੀ. ਐੱਸ. ਟੀ. ਵਿਭਾਗ ਦੀ ਅਣਗਹਿਲੀ, ਵਪਾਰੀਆਂ ਨੂੰ ਸਾਲ 2018-19 ਦੇ ਭੇਜੇ ਜਾ ਰਹੇ ਨੋਟਿਸ
NEXT STORY