ਤਰਨਤਾਰਨ (ਰਾਜੂ)- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਨੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਪਛਾਣ ਗੁਰਜੀਤ ਸਿੰਘ ਉਰਫ਼ ਸਾਜਨ ਪੁੱਤਰ ਸਤਨਾਮ ਸਿੰਘ ਵਾਸੀ ਦੋਦੇ ਵਜੋਂ ਹੋਈ ਹੈ, ਜਿਸ ਦੇ ਕੋਲੋਂ ਤਲਾਸ਼ੀ ਲੈਣ ’ਤੇ 507 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਸਤਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਰੂਨਾ ਦੇ ਕੋਲੋਂ 20 ਗ੍ਰਾਮ ਹੈਰਇਨ ਅਤੇ 90 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ। ਥਾਣਾ ਵਲਟੋਹਾ ਦੀ ਪੁਲਸ ਨੇ ਲਖਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਮਹਿਮੂਦਪੁਰਾ ਨੂੰ 10 ਗ੍ਰਾਮ ਹੈਰੋਇਨ, ਥਾਣਾ ਖੇਮਕਰਨ ਦੀ ਪੁਲਸ ਨੇ ਕਰਨਪ੍ਰੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਗਜ਼ਲ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ ਥਾਣਾ ਸਦਰ ਪੱਟੀ ਦੀ ਪੁਲਸ ਨੇ ਸਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬੁਰਜ ਨੱਥੂਕੇ ਟੋਡਾ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕੀਤਾ। ਥਾਣਾ ਝਬਾਲ ਦੀ ਪੁਲਸ ਨੇ ਸੁਖਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝਬਾਲ ਨੂੰ 33750 ਮਿਲੀਲੀਟਰ ਸ਼ਰਾਬ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਰੋਹਿਤ ਪੁੱਤਰ ਹਰਜੀਤ ਸਿੰਘ ਵਾਸੀ ਪੰਡੋਰੀ ਗੋਲਾ ਨੂੰ 15 ਲੀਟਰ ਨਾਜਾਇਜ਼ ਸ਼ਰਾਬ ਤੇ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਬਲਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਜੌਣੇਕੇ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਗੁਰਦਾਸਪੁਰ ਦੇ ਕੋਲੋਂ 1 ਟਚ ਸਕ੍ਰੀਨ ਅਤੇ 1 ਕੀਪੈਡ ਮੋਬਾਈਲ ਬਰਾਮਦ ਹੋਇਆ। ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਬਿਸ਼ਨੀਵਾਲ ’ਚ ਦੋ ਧਿਰਾਂ ਵਿਚਕਾਰ ਚੱਲੇ ਇੱਟਾਂ ਰੋੜੇ, 8 ਜ਼ਖ਼ਮੀ
NEXT STORY