ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੀ ਕੇਂਦਰੀ ਜੇਲ ’ਚ ਹੋਈ ਅਚਨਚੇਤ ਚੈਕਿੰਗ ਦੌਰਾਨ 10 ਹਵਾਲਾਤੀਆਂ ਦੇ ਕਾਬਜ਼ ਵਿੱਚੋਂ 9 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਨ੍ਹਾਂ ’ਚ ਹਵਾਲਾਤੀ ਅਜਮੇਰ ਸਿੰਘ, ਪਰਮਜੀਤ ਸਿੰਘ, ਬੰਟੀ, ਲਵਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕਰਨਬੀਰ ਸਿੰਘ, ਕੰਵਲਜੀਤ ਸਿੰਘ, ਰਾਹੁਲ, ਅਮਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਸ਼ਾਮਲ ਹਨ। ਪੁਲਸ ਨੇ ਇਨ੍ਹਾਂ ਦੇ ਕਾਬਜ਼ ਵਿੱਚੋਂ 9 ਮੋਬਾਈਲ ਫ਼ੋਨ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ। ਫਿਲਹਾਲ ਵਧੀਕ ਜੇਲ ਸੁਪਰਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਸਾਰੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਭਾਜਪਾ ਆਗੂ ਰਾਜੀਵ ਮਾਣਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਰੋਸ 'ਚ ਬਾਜ਼ਾਰ ਕੀਤੇ ਬੰਦ
NEXT STORY