ਤਰਨਤਾਰਨ (ਰਮਨ,ਜ.ਬ)- ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਵੇਲ ਸਿੰਘ ਨੇ ਮੁਖਬਰ ਦੀ ਇਤਲਾਹ ’ਤੇ ਛਾਪੇਮਾਰੀ ਕਰਕੇ ਪ੍ਰੀਤਮ ਸਿੰਘ ਉਰਫ਼ ਪ੍ਰੀਤੂ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਚੀਮਾਂ ਖੁਰਦ ਨੂੰ 6000 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਜਦ ਕਿ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਛਾਪੇਮਾਰੀ ਕਰਕੇ ਸੁਰਜੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਬੁੱਘਾ ਨੂੰ 5250 ਮਿਲੀਲੀਟਰ ਸ਼ਰਾਬ ਅਤੇ ਏ.ਐੱਸ.ਆਈ. ਗੁਰਦਾਸ ਸਿੰਘ ਨੇ ਸੁਖਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਰਸੂਲਪੁਰ ਨੂੰ 6000 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ- ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਪੁੱਤ ਨੇ ਨਵੇਂ ਸਾਲ ਦੀ ਪਾਰਟੀ 'ਚ ਚਲਾਈ ਗੋਲ਼ੀ, ਮਚੀ ਹਫ਼ੜਾ-ਦਫ਼ੜੀ
ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਚਾਨਣ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਟੀ ਨੂੰ 6750 ਮਿਲੀਲੀਟਰ ਸ਼ਰਾਬ ਅਤੇ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਧੀਰਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਆਸਲ ਨੂੰ 6750 ਮਿਲੀਲੀਟਰ ਸ਼ਰਾਬ, ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਸ਼ਮਸ਼ੇਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਭਾਈ ਲੱਧੂ ਨੂੰ 6750 ਮਿਲੀਲੀਟਰ ਸ਼ਰਾਬ ਅਤੇ ਏ.ਐੱਸ.ਆਈ. ਸੁਰਜੀਤ ਸਿੰਘ ਨੇ ਛਾਪੇਮਾਰੀ ਕਰਕੇ ਸੁਖਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਰਸੂਲਪੁਰ ਹਾਲ ਵਾਸੀ ਰਾਮ ਸਿੰਘ ਵਾਲਾ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਛਾਪੇਮਾਰੀ ਕਰਕੇ ਸੁਖਵਿੰਦਰ ਸਿੰਘ ਉਰਫ਼ ਛਿੰਦੂ ਪੁੱਤਰ ਪਿਆਰਾ ਸਿੰਘ ਵਾਸੀ ਭੈਲ ਢਾਏ ਵਾਲਾ ਨੂੰ 15 ਹਜ਼ਾਰ ਮਿਲੀਲੀਟਰ ਸ਼ਰਾਬ ਅਤੇ ਏ.ਐੱਸ.ਆਈ. ਕਵਲਜੀਤ ਸਿੰਘ ਨੇ ਬਖਸ਼ੀਸ਼ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਗ ਨੂੰ 6750 ਮਿਲੀਲੀਟਰ ਸ਼ਰਾਬ ਸਮੇਤ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀਆਂ ਦੇ ਖਿਲਾਫ਼ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੋੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪਾਕਿ ਤੋਂ ਹੈਰੋਇਨ ਅਤੇ ਹਥਿਆਰ ਮੰਗਵਾਉਣ ਵਾਲੇ ਮਾਮੇ-ਭਾਣਜੇ ਨੂੰ ਮੁੜ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਿਆ
NEXT STORY