ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਚ ਆਏ ਦਿਨ ਨਸ਼ੀਲੇ ਪਦਾਰਥ ਤੇਜ਼ਧਾਰ ਹਥਿਆਰ ਮੋਬਾਈਲ ਫੋਨ ਆਦਿ ਸਾਮਾਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਅੰਦਰੋਂ 9 ਮੋਬਾਈਲ ਫੋਨ, 9 ਸਿੰਮਾਂ, 29 ਪੁੜੀਆਂ ਤੰਬਾਕੂ, 6 ਬੀੜੀਆਂ ਦੇ ਬੰਡਲ, 5 ਹੀਟਰ ਸਪਰਿੰਗ, 4 ਡਾਟਾ ਕੇਬਲ, 4 ਈਅਰ ਫੋਨ, 2 ਅਡਾਪਟਰ, 2 ਮੋਬਾਈਲ ਲੀਡ ਚਾਰਜਰ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, 12 ਜ਼ਿਲ੍ਹਿਆਂ ਲਈ Alert ਜਾਰੀ
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਜਾਣ ਵਾਲੇ ਆਦੇਸ਼ਾਂ ਤਹਿਤ ਸਮੇਂ-ਸਮੇਂ ਉਪਰ ਅਚਾਨਕ ਜੇਲ੍ਹ ਅੰਦਰ ਤਲਾਸ਼ੀ ਅਭਿਆਨ ਚਲਾਇਆ ਜਾਂਦਾ ਹੈ, ਇਸੇ ਲੜੀ ਦੇ ਤਹਿਤ ਜਦੋਂ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ 9 ਮੋਬਾਈਲ ਫੋਨ, 9 ਸਿੰਮਾਂ, 29 ਪੁੜੀਆਂ ਤੰਬਾਕੂ, 6 ਬੀੜੀਆਂ ਦੇ ਬੰਡਲ, 5 ਹੀਟਰ ਸਪਰਿੰਗ, 4 ਡਾਟਾ ਕੇਬਲ, 4 ਈਅਰ ਫੋਨ, 2 ਅਡਾਪਟਰ, 2 ਮੋਬਾਈਲ ਲੀਡ ਚਾਰਜ਼ਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਜਾਣਕਾਰੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਲਿਖਤੀ ਰੂਪ ਵਿਚ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
ਓਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਹਾਇਕ ਜੇਲ ਸੁਪਰਡੈਂਟ ਸੁਸ਼ੀਲ ਕੁਮਾਰ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਗ ਦੇ ਮਾਹੌਲ ਨਾਲ ਲੋਕਾਂ ’ਚ ਸਹਿਮ, ਲੋਕ ATM, ਰਾਸ਼ਨ ਦੀਆਂ ਦੁਕਾਨਾਂ ਤੇ ਪੈਟਰੋਲ ਪੰਪਾਂ ’ਤੇ ਪੁੱਜੇ
NEXT STORY