ਗੁਰਦਾਸਪੁਰ (ਹਰਮਨ, ਵਿਨੋਦ)-ਐਕਸਾਈਜ਼ ਵਿਭਾਗ ਦੀ ਟੀਮ ਤੇ ਪੰਜਾਬ ਪੁਲਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 93 ਬੋਤਲਾਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਦੀਪਕ ਕੁਮਾਰ, ਐਕਸਾਈਜ਼ ਪੁਲਸ ਅਤੇ ਥਾਣਾ ਸਦਰ ਦੀ ਪੁਲਸ ਨੇ ਹਰਦੋਛੰਨੀ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਬਾਈਪਾਸ ਚੌਕ ਵਿਚ ਨਾਕਾ ਲਗਾਇਆ ਹੋਇਆ ਸੀ ਕਿ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ ਪੀਬੀ10 ਬੀ. ਡਬਲਯੂ 4748 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ’ਚੋਂ ਨਾਜਾਇਜ਼ ਸ਼ਰਾਬ ਦੀਆਂ 93 ਬੋਤਲਾਂ ਬਰਾਮਦ ਹੋਈਆਂ। ਉਕਤ ਗੱਡੀ ਨੂੰ ਵਰਿੰਦਰ ਕੁਮਾਰ ਉਰਫ ਕਾਕਾ ਵਾਸੀ ਨਬੀਪੁਰ ਚਲਾ ਰਿਹਾ ਸੀ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਉਕਤ ਨਜਾਇਜ ਸ਼ਰਾਬ ਅਤੇ ਗੱਡੀ ਕਬਜ਼ੇ ਵਿਚ ਲੈ ਲਈ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵ੍ਹੀਲਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
NEXT STORY