ਅੰਮ੍ਰਿਤਸਰ (ਸੰਜੀਵ)- ਘਰ ਨੂੰ ਜਾ ਰਹੇ 17 ਸਾਲਾ ਆਦਿਤਿਆ ਕੁਮਾਰ ਦਾ ਤੇਜ਼ਧਾਰ ਕ੍ਰਿਪਾਨਾਂ ਅਤੇ ਚਾਕੂਆਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਰੋਹਿਨ, ਨਿਤਿਨ, ਸੋਨੂੰ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਜਹਾਨੋਂ ਰੁਖ਼ਸਤ
ਸ਼ਿਵ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਮੁੰਡਾ ਆਦਿਤਿਆ ਸਰਕਾਰੀ ਸੀ. ਐੱਸ. ਈ. ਸਕੂਲ ਕਰਮਪੁਰਾ ਵਿਚ 9ਵੀਂ ਜਮਾਤ ਦਾ ਵਿਦਿਆਰਥੀ ਸੀ। ਬੀਤੀ ਰਾਤ ਉਹ ਆਪਣੇ ਛੋਟੇ ਭਰਾ ਪਵਨ ਕੁਮਾਰ ਨਾਲ ਪ੍ਰੀਤ ਨਗਰ ਸਥਿਤ ਹਨੂੰਮਾਨ ਮੰਦਰ ਵਿਚ ਮੱਥਾ ਟੇਕਣ ਗਿਆ ਸੀ, ਜਦੋਂ ਉਹ ਵਾਪਸ ਆ ਰਹੇ ਸਨ ਤਾਂ ਉਕਤ ਮੁਲਜ਼ਮਾਂ ਨੇ ਆਦਿਤਿਆ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ । ਆਦਿਤਿਆ ਖੂਨ ਨਾਲ ਲਥਪਥ ਜ਼ਮੀਨ ’ਤੇ ਡਿੱਗ ਪਿਆ, ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਉਹ ਆਪਣੇ ਮੁੰਡੇ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਆਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੰਧ ’ਚ ਹਿੰਦੂ ਮੰਦਰ ਦੀ ਜ਼ਮੀਨ ’ਤੇ ਕਬਜ਼ਾ
NEXT STORY