ਤਰਨਤਾਰਨ, (ਰਾਜੂ)- ਥਾਣਾ ਸਿਟੀ ਪੱਟੀ ਪੁਲਸ ਨੇ ਗਲੀ ਵਿਚ ਗਾਲੀ-ਗਲੋਚ ਕਰਨ ਤੋਂ ਰੋਕਣ ’ਤੇ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਦੋਸ਼ ਹੇਠ ਡੇਢ ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਮੇਜਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਵਾਰਡ ਨੰ. 14 ਪੱਟੀ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ 11.35 ਵਜੇ ਕਰੀਬ ਡੇਢ ਦਰਜਨ ਲੋਕ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਲਡ਼ਕੇ ਦਾ ਨਾਂ ਲੈ ਕੇ ਗਾਲੀ ਗਲੋਚ ਕਰ ਰਹੇ ਸੀ, ਜਦ ਉਸ ਨੇ ਇਨ੍ਹਾਂ ਲੋਕਾਂ ਨੂੰ ਗਾਲੀ-ਗਲੋਚ ਕਰਨ ਤੋਂ ਰੋਕਿਆ ਤਾਂ ਕਰਨ ਸਿੰਘ ਅਤੇ ਸ਼ੇਰ ਸਿੰਘ ਉਰਫ ਦਾਤਰ ਨੇ ਆਪਣੇ ਦਸਤੀ ਪਿਸਟਲ ਨਾਲ ਉਸ ’ਤੇ ਫਾਇਰ ਕਰ ਦਿੱਤਾ ਪਰ ਹੇਠਾਂ ਬੈਠਣ ਕਰ ਕੇ ਉਸ ਦਾ ਬਚਾਅ ਹੋ ਗਿਆ ਅਤੇ ਪੁਲਸ ਨੂੰ ਸੂਚਿਤ ਕਰ ਦਿੱਤਾ। ਇਸ ਸਬੰਧੀ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਮੁਦੱਈ ਦੇ ਬਿਆਨਾਂ ’ਤੇ ਕਰਨ ਸਿੰਘ ਪੁੱਤਰ ਸੁਖਵੰਤ ਸਿੰਘ, ਸ਼ੇਰਾ ਸਿੰਘ ਉਰਫ ਦਾਤਰ ਵਾਸੀ ਪੱਟੀ, ਮਹਿਕ ਪੁੱਤਰ ਸਾਹਿਬ ਸਿੰਘ, ਗੁਰਕਰਨ ਸਿੰਘ ਪੁੱਤਰ ਸਾਹਿਬ ਸਿੰਘ, ਰਾਜਨ ਉਰਫ ਰਜਿੰਦਰ ਪੁੱਤਰ ਅਵਤਾਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਕੈਲਾ, ਇੰਦਰਜੀਤ ਸਿੰਘ ਪੁੱਤਰ ਸੁਖਵੰਤ ਸਿੰਘ ਅਤੇ 8-9 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਾਕਿਸਤਾਨ ਤੋਂ 17 ਕਿਲੋ 240 ਗ੍ਰਾਮ ਹੈਰੋਇਨ ਮੰਗਵਾਉਣ ਵਾਲੇ ਦੋ ਸਮੱਗਲਰ ਕਾਬੂ
NEXT STORY