ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਨੂੰ ਅੱਗ ਲਾਉਣ ਦੇ ਦੋਸ਼ ਹੇਠ ਵੱਖ-ਵੱਖ ਥਾਣਿਆਂ ’ਚ ਇਕ ਮਹਿਲਾ ਕਿਸਾਨ ਸਮੇਤ ਅੱਠ ਕਿਸਾਨਾਂ ਖਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਘੁੰਮਣ ਕਲਾਂ ਪੁਲਸ ਨੇ ਮਹਿਲਾ ਕਿਸਾਨ ਬਲਵਿੰਦਰ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਪਿੰਡ ਗਾਗੋਵਾਲੀ ਦੇ ਖ਼ਿਲਾਫ਼ ਖੇਤਾਂ ’ਚ ਝੋਨੇ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਕਲਾਨੌਰ ਪੁਲਸ ਨੇ ਖੇਤਾਂ ਨੂੰ ਅੱਗ ਲਾਉਣ ਦੇ ਦੋਸ਼ ਹੇਠ ਕਲਾਨੌਰ ਵਾਸੀ ਜੋਗਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਪੂਰਨ ਸਿੰਘ ਪੁੱਤਰ ਬਾਵਾ ਸਿੰਘ ਅਤੇ ਰਾਜਵੰਤ ਸਿੰਘ ਪੁੱਤਰ ਮੁਨਸ਼ਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਪਹੁੰਚੇ CM ਮਾਨ, ਵਿਰੋਧੀਆਂ ਦੇ ਵਿੰਨ੍ਹੇ ਨਿਸ਼ਾਨੇ
ਕਲਾਨੌਰ ਪੁਲਸ ਨੇ ਹੀ ਬਲਵਿੰਦਰ ਸਿੰਘ ਪੁੱਤਰ ਰਘੁਬੀਰ ਸਿੰਘ ਵਾਸੀ ਪਿੰਡ ਰੁਡਿਆਣਾ ਖ਼ਿਲਾਫ਼ ਖੇਤਾਂ ਵਿੱਚ ਅੱਗ ਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਦੋਂਕਿ ਇਸੇ ਥਾਣੇ ਵਿੱਚ ਰਛਪਾਲ ਸਿੰਘ ਪੁੱਤਰ ਆਸਾ ਸਿੰਘ ਵਾਸੀ ਰੁਡਿਆਣਾ ਖ਼ਿਲਾਫ਼ ਖੇਤਾਂ ’ਚ ਅੱਗ ਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਜਦੋਂਕਿ ਧਾਰੀਵਾਲ ਪੁਲਸ ਨੇ ਖੇਤਾਂ ਨੂੰ ਅੱਗ ਲਾਉਣ ਦੇ ਦੋਸ਼ ਹੇਠ ਕਿਸਾਨ ਜੋਗਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੱਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਵਾਰਾ ਖੂੰਖਾਰ ਕੁੱਤਿਆਂ ਦੀ ਦਹਿਸ਼ਤ ਤੋਂ ਸ਼ਹਿਰ ਵਾਸੀ ਖੌਫ਼ਜ਼ਦਾ, ਰੋਜ਼ ਨਵੇਂ ਕੇਸ ਆਉਂਦੇ ਸਾਹਮਣੇ
NEXT STORY