ਤਰਨਤਾਰਨ (ਰਮਨ,ਜ.ਬ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਨੂੰ ਫ਼ਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪਾਕਿਸਤਾਨ ’ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਮੁੱਖ ਸਿੰਘ ਘੁੱਲਾ ਬਲ੍ਹੇਰ ਸਿਆਸੀ ਸਲਾਹਕਾਰ ਸਾਬਕਾ ਮੰਤਰੀ ਕੈਰੋਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਨੂੰ ਹਰਵਿੰਦਰ ਸਿੰਘ ਰਿੰਦਾ ਵਾਸੀ ਪਾਕਿਸਤਾਨ ਨੇ ਫ਼ੋਨ ਕਰਕੇ ੳਸ ਨੂੰ ਪੈਸੇ ਦੇਣ ਲਈ ਕਿਹਾ। ਜਦੋਂ ਉਸ ਨੇ ਫ਼ਿਰੌਤੀ ਦੇਣ ਤੋਂ ਮਨ੍ਹਾਂ ਕੀਤਾ ਤਾਂ ਅੱਤਵਾਦੀ ਰਿੰਦਾ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ
ਇਸ ਤੋਂ ਬਾਅਦ 21 ਅਕਤੂਬਰ ਨੂੰ ਕੈਨੇਡਾ ਨਿਵਾਸੀ ਲਖਬੀਰ ਸਿੰਘ ਲੰਡਾ ਹਰੀਕੇ ਨਾਮਕ ਗੈਂਗਸਟਰ ਨੇ ਉਸ ਨੂੰ ਵਟ੍ਹਸਐਪ ’ਤੇ ਕਾਲ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਹਮਲੇ ਲਈ ਤਿਆਰ ਰਹਿਣ ਲਈ ਤਾਕੀਦ ਵੀ ਕੀਤੀ ਅਤੇ ਇਹ ਵੀ ਕਿਹਾ ਕਿ ਅਸੀਂ ਤੈਨੂੰ ਪਹਿਲਾਂ ਹੀ ਇਤਲਾਹ ਕਰ ਰਹੇ ਹਾਂ। ਘਟਨਾ ਬਾਰੇ ਉਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਹੁਣ ਕਰੀਬ 2 ਮਹੀਨੇ ਬਾਅਦ ਥਾਣਾ ਭਿੱਖੀਵਿੰਡ ’ਚ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੇ ਖ਼ਿਲਾਫ਼ ਮੁਕੱਦਮਾ ਨੰਬਰ 147 ਧਾਰਾ 387/506/34 ਆਈ.ਪੀ.ਸੀ., 25/27/54/59 ਅਸਲਾ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਏ.ਐੱਸ.ਆਈ. ਮਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅਣਪਛਾਤੇ ਵਿਅਕਤੀਆਂ ਨੇ ਤਿੰਨ ਸਕੇ ਭਰਾਵਾਂ ਦੇ ਘਰ ਕੀਤੀ ਭੰਨ-ਤੋੜ, ਚਲਾਈਆਂ ਗੋਲੀਆਂ
NEXT STORY