ਗੁਰਦਾਸਪੁਰ (ਵਿਨੋਦ)- ਪਿਛਲੇ 3-4 ਸਾਲਾਂ ਤੋਂ ਲਗਾਤਾਰ ਕਲਯੁਗੀ ਪਿਤਾ ਵੱਲੋਂ ਆਪਣੀ ਨਾਬਾਲਗ ਮਤਰੇਈ ਧੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਧਾਰਾ 376 ਅਤੇ 09 ਪੋਕਸੋ ਐਕਟ 2012 ਤਹਿਤ ਮਾਮਲਾ ਦਰਜ ਕਰ ਲਿਆ ਹੈ, ਪਰ ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਭੈਣੀ ਮੀਆਂ ਖਾਂ ਦੇ ਇੰਚਾਰਜ ਸੁਦੇਸ਼ ਕੁਮਾਰ ਨੇ ਦੱਸਿਆ ਕਿ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ 181 'ਤੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵਿਆਹ 14 ਸਾਲ ਪਹਿਲਾਂ ਜਿਸ ਵਿਅਕਤੀ ਨਾਲ ਹੋਇਆ ਸੀ। ਜਿਸ ਨਾਲ ਉਸ ਦਾ ਤਲਾਕ ਹੋ ਗਿਆ ਸੀ, ਪਰ ਉਸ ਦੇ ਦੋ ਬੱਚੇ ਹਨ, ਇਕ ਕੁੜੀ ਅਤੇ ਇਕ ਮੁੰਡਾ।
ਇਹ ਵੀ ਪੜ੍ਹੋ- ਜੇਕਰ ਜੀ-20 ਸੰਮੇਲਨ ਰੱਦ ਹੁੰਦੈ ਤਾਂ ਪੰਜਾਬ ਨੂੰ ਹੋਵੇਗਾ ਵੱਡਾ ਨੁਕਸਾਨ : ਔਜਲਾ
ਇਸ ਤੋਂ ਬਾਅਦ ਸਾਲ 2015 'ਚ ਉਸ ਦਾ ਵਿਆਹ ਮੁਲਜ਼ਮ ਦਲਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਨਾਲ ਹੋ ਗਿਆ। ਉਸ ਦੇ ਦੋਵੇਂ ਬੱਚੇ ਉਸ ਦੇ ਨਾਲ-ਨਾਲ ਉਸ ਦੇ ਨਵੇਂ ਪਤੀ ਦੇ ਨਾਲ ਰਹਿਣ ਲੱਗ ਪਏ। ਕੁਝ ਦਿਨ ਪਹਿਲਾਂ ਉਸ ਦੀ ਨਾਬਾਲਗ 15 ਸਾਲਾ ਲੜਕੀ ਨੇ ਦੱਸਿਆ ਕਿ ਉਸ ਦਾ ਮਤਰੇਆ ਪਿਤਾ ਦਲਬੀਰ ਸਿੰਘ ਪਿਛਲੇ 3-4 ਸਾਲਾਂ ਤੋਂ ਉਸ ਨਾਲ ਇਹ ਕਹਿ ਕੇ ਜਬਰ-ਜ਼ਨਾਹ ਕਰਦਾ ਆ ਰਿਹਾ ਹੈ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਭਰਾ ਅਤੇ ਮਾਂ ਨੂੰ ਮਾਰ ਦੇਵੇਗਾ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ
ਪੁਲਸ ਅਧਿਕਾਰੀ ਨੇ ਦੱਸਿਆ ਕਿ 181 ਨੂੰ ਸੂਚਨਾ ਮਿਲਣ 'ਤੇ ਅਸੀਂ ਤੁਰੰਤ ਉਕਤ ਸ਼ਿਕਾਇਤਕਰਤਾ ਦੇ ਬਿਆਨ ਲੈਣ ਲਈ ਇਕ ਮਹਿਲਾ ਪੁਲਸ ਅਧਿਕਾਰੀ ਨੂੰ ਰਾਤ ਨੂੰ ਹੀ ਜ਼ਿਲ੍ਹਾ ਕਪੂਰਥਲਾ ਭੇਜਿਆ ਅਤੇ ਸ਼ਿਕਾਇਤਕਰਤਾ ਔਰਤ ਨੂੰ ਪੀੜਤ ਕੁੜੀ ਸਮੇਤ ਥਾਣਾ ਭੈਣੀ ਮੀਆਂ ਖਾਂ ਲੈ ਆਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮੈਜਿਸਟਰੇਟ ਸਾਹਮਣੇ ਉਸ ਦੇ ਬਿਆਨ ਵੀ ਦਰਜ ਕਰਵਾਏ ਜਾ ਰਹੇ ਹਨ। ਪੁਲਸ ਅਧਿਕਾਰੀ ਅਨੁਸਾਰ ਇਸ ਸਬੰਧੀ ਮੁਲਜ਼ਮ ਫ਼ਰਾਰ ਹੋ ਗਿਆ ਹੈ ਅਤੇ ਉਸ ਦੀ ਭਾਲ ਜਾਰੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜੀ. ਐੱਸ. ਟੀ. ਬਿੱਲ ਘਟਣ ਨਾਲ ਵਿਭਾਗ ਦੀਆਂ ਮੁਸ਼ਕਿਲਾਂ ਵਧੀਆਂ
NEXT STORY