ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਪੁਲਿਸ ਵੱਲੋਂ ਧਾਰਾ 376,354,384 ਸਮੇਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਇੰਸਪੈਕਟਰ ਸਿਮਰਨਜੀਤ ਕੌਰ ਨੇ ਦੱਸਿਆ ਕਿ ਮਿਤੀ 20.11.2023 ਨੂੰ ਉਪ ਕਪਤਾਨ ਪੁਲਸ ਸਬ ਡਵੀਜ਼ਨ ਦੀਨਾਨਗਰ ਨੂੰ ਦਿੱਤੀ ਸ਼ਿਕਾਇਤ ਵਿੱਚ ਇੱਕ ਮਹਿਲਾ ਨੇ ਦੱਸਿਆ ਕਿ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਗੁਰਨਾਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਰਮਾਨੰਦ ਬਲਾਤਕਾਰ ਕਰਦਾ ਰਿਹਾ ਹੈ। ਇਸ ਤੋਂ ਬਾਅਦ ਅਸ਼ਲੀਲ ਫੋਟੋਆਂ ਖਿੱਚ ਕੇ ਅਤੇ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦਾ ਡਰਾਵਾ ਦੇ ਕੇ ਮੇਰੇ ਕੋਲੋਂ ਕਰੀਬ 3,75000\-ਰੁਪਏ, ਸਮੇਤ ਸੋਨੇ ਦੀ ਚੈਨੀ ਜ਼ਬਰੀ ਪ੍ਰਾਪਤ ਕੀਤੀ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਵਾਪਰਿਆ ਭਾਣਾ, ਅਣਪਛਾਤੇ ਵਾਹਨ ਦੀ ਟੱਕਰ ’ਚ ਬੈਂਕ ਮੈਨੇਜਰ ਦੀ ਮੌਤ
ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਗੁਰਨਾਮ ਸਿੰਘ ਪੁੱਤਰ ਅਜੈਬ ਸਿੰਘ ,ਸਿਮਰਨ ਪਤਨੀ ਗੁਰਨਾਮ ਸਿੰਘ ਵਾਸੀਆਂਨ ਪਰਮਾਨੰਦ ਥਾਣਾ ਤਾਰਾਗੜ ਜ਼ਿਲ੍ਹਾ ਪਠਾਨਕੋਟ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਹਸਪਤਾਲ ’ਚ ਬਣੀ ਪੁਲਸ ਚੌਂਕੀ ਨੂੰ ਇਲਾਕਾ ਵਾਸੀਆਂ ਨੇ ਗੋਦਾਮਾਂ ’ਚ ਸ਼ਿਫਟ ਕਰਨ ਦੀ ਕੀਤੀ ਮੰਗ
NEXT STORY