ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਵਿਪਨ, ਬੇਰੀ, ਰਮੇਸ਼)- ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਘਰ 'ਚੋਂ 70 ਹਜ਼ਾਰ ਰੁਪਏ ਨਕਦੀ, ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਤਿਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਕੁਲਦੀਪ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਹਰਚੋਵਾਲ ਨੇ ਦੱਸਿਆ ਕਿ ਉਸ ਦੀ ਹਰਚੋਵਾਲ ਵਿਚ ਦਰਜੀ ਦੀ ਦੁਕਾਨ ਹੈ। ਉਸ ਨੇ ਦੱਸਿਆ ਕਿ 29 ਦਸੰਬਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ 9 ਵਜੇ ਦੇ ਕਰੀਬ ਆਪਣੀ ਦੁਕਾਨ 'ਤੇ ਗਿਆ ਸੀ, ਉਸ ਦੀ ਲੜਕੀ ਸਿਮਰਨਜੀਤ ਕੌਰ ਵੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ 8 ਵਜੇ ਆਪਣੇ ਕਾਲਜ ਗਈ ਸੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਸਰਕਾਰੀ ਗਊਸ਼ਾਲਾ ਦੇ ਮੰਦੇ ਹਾਲ, ਭੁੱਖ ਅਤੇ ਠੰਡ ਨਾਲ ਗਊਆਂ ਦੀ ਹੋ ਰਹੀ ਮੌਤ
ਉਸ ਨੇ ਦੱਸਿਆ ਕਿ ਉਸ ਦੀ ਪਤਨੀ ਸਪਨਾ ਦੁਪਹਿਰ 12 ਵਜੇ ਦੇ ਕਰੀਬ ਪਿੰਡ ਵਿਚ ਕਿਸੇ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਗਈ ਸੀ ਅਤੇ ਜਦੋਂ ਉਹ ਬਾਅਦ ਦੁਪਹਿਰ ਕਰੀਬ 3:30 ਵਜੇ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ ਅਤੇ ਘਰ ਦੇ ਮੇਨ ਦਰਵਾਜ਼ੇ ਦਾ ਤਾਲਾ ਵੀ ਟੁੱਟਿਆ ਹੋਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਦੀ ਪਤਨੀ ਘਰ ਦੇ ਅੰਦਰ ਗਈ ਤਾਂ ਦੇਖਿਆ ਕਿ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸਨ ਅਤੇ ਉਸ ਵਿਚੋਂ 70 ਹਜ਼ਾਰ ਰੁਪਏ, ਇਕ ਜੋੜੀ ਸੋਨੇ ਦੀਆਂ ਵਾਲੀਆਂ, ਇਕ ਜੋੜੀ ਸੋਨੇ ਦੇ ਟਾਪਸ, ਤਿੰਨ ਸੋਨੇ ਦੀਆਂ ਸ਼ਾਪਾ, ਚਾਂਦੀ ਦੇ 2 ਜੋੜੇ ਸਕੁੰਤਲਾ, 3 ਐੱਫ.ਡੀ ਪਾਲਸਿਆਂ 3 ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਨੂੰ ਦੁਬਈ 'ਚ ਹੋਈ 25 ਸਾਲ ਦੀ ਕੈਦ, ਗ਼ਰੀਬ ਮਾਪਿਆਂ ਦੇ ਹਾਲਾਤ ਜਾਣ ਆਵੇਗਾ ਰੋਣਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬੀਆਂ ’ਚ ਵਿਦੇਸ਼ ਜਾਣ ਦਾ ਵੱਧ ਰਿਹਾ ਰੁਝਾਨ ਠੀਕ ਨਹੀਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
NEXT STORY