ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਇਕ ਵਾਰ ਫਿਰ ਪੰਜ ਡਾਟਾ ਕੇਬਲ, ਦੋ ਮੋਬਾਈਲ ਚਾਰਜਰ, ਇਕ ਹੈਡਫੋਨ, 30 ਬੀੜੀਆਂ ਦੇ ਬੰਡਲ ਅਤੇ 20 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਦੋ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਬੀਤੀ 25 ਜੂਨ ਨੂੰ ਜੇਲ ਦੇ ਟਾਵਰ ਨੰਬਰ ਦੋ ਅਤੇ ਟਾਵਰ ਨੰਬਰ ਤਿੰਨ ਦੇ ਕੋਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਫੇਕਾ ਸੁੱਟਿਆ ਗਿਆ, ਜਿਸ ਨੂੰ ਖੋਲਣ ’ਤੇ ਉਕਤ ਸਮਾਨ ਬਰਾਮਦ ਹੋਇਆ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ ਐੱਸ ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਦੀ ਸਭ ਤੋਂ ਮਸ਼ਹੂਰ ਸਰਾਂ ਸਾਰਾਗੜ੍ਹੀ ਦੇ AC ਬੰਦ, ਸ਼ਰਧਾਲੂਆਂ ਨੂੰ ਕਰਨਾ ਪੈ ਰਿਹੈ ਭਾਰੀ ਮੁਸ਼ਕਲਾਂ ਦਾ ਸਾਹਮਣਾ
NEXT STORY