ਤਰਨਤਾਰਨ (ਰਮਨ)- ਠੀਕ ਕਰਨ ਲਈ ਏਜੰਸੀ ਨੂੰ ਦਿੱਤੀ ਹਾਦਸਾਗ੍ਰਸਤ ਕਾਰ ਖੁਰਦ-ਬੁਰਦ ਕਰਨ ਦੇ ਜੁਰਮ ਹੇਠ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਏਜੰਸੀ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ, ਜਿਸ ਦੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ
ਜਾਣਕਾਰੀ ਦਿੰਦੇ ਹੋਏ ਧਰਮਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਨਿਵਾਸੀ ਫਤਿਆਬਾਦ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਰਹਿੰਦੇ ਉਸ ਦੇ ਚਾਚਾ ਹਰਵਿੰਦਰ ਸਿੰਘ ਦੀ ਸ਼ਿਫਟ ਕਾਰ ਹਾਦਸਾਗ੍ਰਸਤ ਹੋ ਗਈ ਸੀ, ਜਿਸ ਨੂੰ ਟੋ ਕਰਕੇ ਫਤਿਆਬਾਦ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸਾਗ੍ਰਸਤ ਕਾਰ ਨੂੰ ਠੀਕ ਕਰਵਾਉਣ ਲਈ ਜਲੰਧਰ ਰੋਡ ਨਜ਼ਦੀਕ ਦਬੁਰਜੀ ਪੁਲ ਵਿਖੇ ਸਥਿਤ ਐੱਮ.ਬੀ ਆਟੋਜ਼ ਦੇ ਮਾਲਕ ਭਵਿਆ ਸੇਠ ਪੁੱਤਰ ਅਰਵਿੰਦ ਸੇਠ ਨਿਵਾਸੀ ਅੰਮ੍ਰਿਤਸਰ ਨਾਲ ਸੰਪਰਕ ਕੀਤਾ ਗਿਆ, ਜਿਸ ਵਲੋਂ ਹਾਦਸਾਗ੍ਰਸਤ ਕਾਰ ਨੂੰ ਫਤਿਆਬਾਦ ਤੋਂ ਆ ਕੇ ਏਜੰਸੀ ਲਿਜਾਇਆ ਗਿਆ, ਪਰ ਏਜੰਸੀ ਮਾਲਕ ਵਲੋਂ ਕਾਰ ਨੂੰ ਨਾ ਤਾਂ ਠੀਕ ਕਰਕੇ ਦਿੱਤਾ ਗਿਆ ਅਤੇ ਨਾ ਹੀ ਕਾਰ ਬਾਰੇ ਕੋਈ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ- ਜ਼ਿਲ੍ਹਾ ਸੁਜਾਨਪੁਰ ਪੁਲਸ ਦੀ ਵੱਡੀ ਕਾਮਯਾਬੀ, 3.16 ਕੁਇੰਟਲ ਭੁੱਕੀ ਤੇ ਇਕ ਟਰੱਕ ਸਮੇਤ 2 ਮੁਲਜ਼ਮ ਕਾਬੂ
ਇਸ ਸਬੰਧੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਏਜੰਸੀ ਮਾਲਕ ਪੁਲਸ ਜਾਂਚ ਵਿਚ ਪੇਸ਼ ਵੀ ਨਹੀਂ ਹੋਇਆ, ਜਿਸ ਤੋਂ ਬਾਅਦ ਪੁਲਸ ਨੇ ਆਪਣੀ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਂਦੇ ਹੋਏ ਏਜੰਸੀ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਜਿੰਦਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਦੇ ਬਿਆਨਾਂ ਹੇਠ ਉਕਤ ਏਜੰਸੀ ਮਾਲਕ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਾਰਾ ਸਮੇਤ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਭਾਰੀ ਮਾਤਰਾ 'ਚ ਲਾਹਣ, ਚਾਲੂ ਭੱਠੀ ਤੇ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
NEXT STORY