ਤਰਨਤਾਰਨ (ਰਮਨ)- ਸਕਾਰਪੀਓ ਗੱਡੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦੁਖ਼ਦਾਇਕ ਖ਼ਬਰ : ਪੱਟੀ 'ਚ ਘਰ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮਾਪਿਆਂ ਦੇ 6 ਸਾਲਾ ਇਕਲੌਤੇ ਪੁੱਤ ਦੀ ਹੋਈ ਮੌਤ
ਜਾਣਕਾਰੀ ਦਿੰਦੇ ਹੋਏ ਬੂਟਾ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਦੇਉ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਨੌਜਵਾਨ ਪੁੱਤਰ ਨਿਸ਼ਾਨ ਸਿੰਘ ਜੋ ਮੋਟਰ ਸਾਈਕਲ ਉੱਪਰ ਸਵਾਰ ਹੋ ਕੇ ਤਰਨਤਾਰਨ ਤੋਂ ਆਪਣੇ ਪਿੰਡ ਦੇਉ ਜਾ ਰਿਹਾ ਸੀ। ਇਸ ਦੌਰਾਨ ਇਕ ਸਕਾਰਪੀਓ ਗੱਡੀ ਦੇ ਚਾਲਕ ਗੁਰਵਿੰਦਰ ਸਿੰਘ ਉਰਫ ਦਾਣਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਬਾਠ ਕਲਾ ਵਲੋਂ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੱਟੀ ਸ਼ਹਿਰ ਵਿਖੇ ਦਿਨ-ਦਿਹਾੜੇ ਲੁਟੇਰਿਆਂ ਨੇ ਬੁਟੀਕ ਨੂੰ ਬਣਾਇਆ ਨਿਸ਼ਾਨਾ, ਲੁੱਟੇ 35 ਹਜ਼ਾਰ ਰੁਪਏ
NEXT STORY