ਗੁਰਦਾਸਪੁਰ(ਹਰਮਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅੰਦਰ ਤੈਨਾਤ ਖੇਤੀਬਾੜੀ ਵਿਸਥਾਰ ਅਫਸਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਇੱਕ ਵਫਦ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨੂੰ ਮਿਲਿਆ। ਇਸ ਵਫਦ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਕੀਤੀ, ਜਿਨ੍ਹਾਂ ਨੇ ਸਮੂਹ ਖੇਤੀਬਾੜੀ ਵਿਸਥਾਰ ਅਫਸਰਾਂ ਨੂੰ ਫੀਲਡ ਵਿੱਚ ਕੰਮ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਡਾਇਰੈਕਟਰ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਵਫਦ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਵਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਭਿੰਡਰ, ਵਿੱਤ ਸਕੱਤਰ ਅਮੋਲਕ ਸਿੰਘ ਬਾਜਵਾ, ਜਾਇਟ ਸਕੱਤਰ ਸ਼ਰਨਜੀਤ ਸਿੰਘ ਬੋਪਾਰਾਏ, ਸੰਜੀਵ ਕੁਮਾਰ ਪਟਿਆਲਾ ਅਤੇ ਭੁਪਿੰਦਰ ਸਿੰਘ ਬੰਬ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ DRI ਦੀ ਵੱਡੀ ਕਾਰਵਾਈ, 41,400 ਅਮਰੀਕੀ ਡਾਲਰ ਸਮੇਤ ਯਾਤਰੀ ਕਾਬੂ
ਉਕਤ ਸਾਰੇ ਅਹੁਦੇਦਾਰਾਂ ਨੇ ਡਾਇਰੈਕਟਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫੀਲਡ ਵਿੱਚ ਕੰਮ ਕਰਦਿਆਂ ਖੇਤੀਬਾੜੀ ਵਿਸਥਾਰ ਅਫਸਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਨਾਲ ਜੂਝਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਕੀਤੇ ਜਾਣ ਤਾਂ ਜੋ ਕਿਸਾਨਾਂ ਤੱਕ ਵਿਭਾਗ ਦੀਆਂ ਯੋਜਨਾਵਾਂ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਪਹੁੰਚਾਇਆ ਜਾ ਸਕੇ। ਅਹੁਦੇਦਾਰਾਂ ਵੱਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਡਾਇਰੈਕਟਰ ਡਾਕਟਰ ਜਸਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਇਹਨਾਂ ਜਾਇਜ਼ ਮੰਗਾਂ ਸਬੰਧੀ ਜਲਦੀ ਹੀ ਵਿਚਾਰ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ
NEXT STORY