ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਪਿੰਡ ਭਰਿਆਲ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦੀ ਕਿਸਾਨ ਆਗੂ ਬਿਕਰਮਜੀਤ ਸਿੰਘ ਬਿੱਕਾ ਦੀ ਅਗਵਾਈ ਹੇਠਾਂ ਇਕ ਮੀਟਿੰਗ ਹੋਈ, ਇਸ ਮੌਕੇ ਵਿਸ਼ੇਸ਼ ਤੌਰ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਿਬੀਰ ਸਿੰਘ ਸੁਲਤਾਨੀ ਪੰਹੁਚੇ। ਇਸ ਮੌਕੇ ਰਾਵੀ ਦਰਿਆ ਤੋਂ ਪਾਰਲੇ ਪਾਸੇ ਵੱਸੇ 7 ਪਿੰਡਾਂ ਦੇ ਮੋਹਤਬਰ ਵਿਅਕਤੀ ਹਾਜ਼ਰ ਹੋਏ ਸਨ। ਇਸ ਮੌਕੇ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਮੌਕੇ ਸੂਬਾ ਦੇ ਮੀਤ ਪ੍ਰਧਾਨ ਸਤਿਬੀਰ ਸਿੰਘ ਸੁਲਤਾਨੀ ਅਤੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਨੇ ਦੱਸਿਆ ਕਿ ਮਕੌੜਾ ਪੱਤਣ ਦੇ ਰਾਵੀ ਦਰਿਆ 'ਤੇ ਪਾਰਲੇ ਪਾਸੇ 7 ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਪੱਕਾ ਪੁੱਲ ਪਿਛਲੇ ਲੰਮੇਂ ਸਮੇਂ ਤੋਂ ਸਿਰਫ਼ ਟਾਲ-ਮਟੋਲ ਨੀਤੀ ਨਾਲ ਹੀ ਸਮਾਂ ਬਿਤਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਿਡ-ਡੇ-ਮੀਲ ਤੋਂ ਇਲਾਵਾ ਬੱਚਿਆਂ ਨੂੰ ਮਿਲਣਗੇ ਹੁਣ ਮੌਸਮੀ ਫਲ, ਸਰਕਾਰ ਵੱਲੋਂ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ
ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸੜਕੀ ਆਵਾਜਾਈ ਅਤੇ ਹਾਈਵੇ ਮੰਤਰਾਲੇ ਵੱਲੋਂ 2021 ਨੂੰ ਇਕ ਪੱਤਰ ਜਾਰੀ ਕਰਕੇ ਪੱਕਾ ਪੁੱਲ ਬਣਾਉਣ ਦੀ ਮਨਜ਼ੂਰੀ ਅਤੇ ਇਸ ਪ੍ਰਾਜੈਕਟ 'ਤੇ ਆਉਣ ਵਾਲੀ ਲਗਭਗ ਲਾਗਤ ਜੋ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਅਪ੍ਰੈਲ 2022 ਨੂੰ ਇਸ ਪ੍ਰਾਜੈਕਟ ਲਈ ਪ੍ਰਬੰਧਕੀ ਮਨਜ਼ੂਰੀ ਦਾ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ ਪਰ ਇਸਦੇ ਬਾਵਜ਼ੂਦ 2 ਸਾਲ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁੱਲ ਦੇ ਕੰਮ ਨੂੰ ਲਮਕਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਰੋਸ ਵਾਲੀ ਭਾਵਨਾ ਪਾਈ ਜਾ ਰਹੀ ਹੈ ਕਿਉਂਕਿ ਆਉਣ ਵਾਲੇ ਬਰਸਾਤ ਦੇ ਦਿਨਾਂ ਵਿਚ ਲੋਕਾਂ ਨੂੰ ਭਾਰੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'
ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਜੋ 21 ਫਰਵਰੀ ਨੂੰ ਗਵਰਨਰ ਪੰਜਾਬ ਸਰਹੱਦੀ ਇਲਾਕੇ ਦੀਆਂ ਮੁਸ਼ਕਿਲਾਂ ਸੁਣਨ ਆ ਰਹੇ ਹਨ। ਉਸ ਦਿਨ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠਾਂ ਇਕ ਜਨਤਕ ਵਫਦ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਰਾਹੀ ਇਲਾਕੇ ਦੇ ਲੋਕਾਂ ਦੀ ਮੁਸ਼ਕਿਲ ਨੂੰ ਉਨਾਂ ਦੇ ਧਿਆਨ ਵਿਚ ਲਿਆਉਣ ਗਏ ਅਤੇ ਇਸ ਤੋਂ ਉਪਰੰਤ ਅਗਲੀ ਮੀਟਿੰਗ ਦੌਰਾਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਅਰੀ ਮਾਲਕ 'ਤੇ ਜਾਨਲੇਵਾ ਹਮਲਾ, ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਤਾਬੜਤੋੜ ਗੋਲੀਆਂ
NEXT STORY