ਤਰਨਤਾਰਨ (ਰਮਨ ਚਾਵਲਾ)- ਜੀਜੇ ਨੂੰ ਨਸ਼ਾ ਕਰਨ ਤੋਂ ਸਾਲੇ ਵਲੋਂ ਰੋਕਣ 'ਤੇ ਘਰ ’ਚ ਆ ਕੇ ਸਿੱਧੀਆਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਭਾਵੇਂ ਕਿ ਇਸ ਫਾਈਰਿੰਗ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰਕ ਮੈਂਬਰਾਂ ’ਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਸਾਲੇ ਦੇ ਬਿਆਨਾਂ 'ਤੇ ਜੀਜੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਬਲਵੰਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਸ ਦਾ ਘਰ ਅੰਮ੍ਰਿਤਸਰ ਰੋਡ ਏਜੰਸੀ ਦੇ ਉੱਪਰ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਉਸਦੀ ਭੈਣ ਜਸਬੀਰ ਕੌਰ ਦਾ ਵਿਆਹ ਕਰੀਬ 26 ਸਾਲ ਪਹਿਲਾਂ ਦਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵਲਟੋਹਾ ਨਾਲ ਹੋਇਆ ਸੀ। ਜਿਸ ਦੇ ਬੱਚੇ ਜਵਾਨ ਹੋ ਚੁੱਕੇ ਹਨ। ਬੀਤੀ 15 ਅਕਤੂਬਰ ਦੀ ਦੁਪਹਿਰ ਡੇਢ ਵਜੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ’ਚ ਮੌਜੂਦ ਸਨ ਤਾਂ ਉਸਦਾ ਜੀਜਾ ਦਲਵਿੰਦਰ ਸਿੰਘ 315 ਬੋਰ ਰਾਈਫ਼ਲ ਨਾਲ ਲੈਸ ਹੋ ਕੇ ਘਰ ਦੇ ਬਾਹਰ ਆ ਗਿਆ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ- ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ
ਇਸ ਦੌਰਾਨ ਵੇਖਦੇ ਹੀ ਵੇਖਦੇ ਦਲਵਿੰਦਰ ਸਿੰਘ ਵਲੋਂ ਸਿੱਧੀਆਂ ਗੋਲੀਆਂ ਚਲਾਉਂਦੇ ਹੋਏ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕੁਝ ਗੋਲੀਆਂ ਘਰ ਦੀ ਛੱਤ ਉੱਪਰ ਲੱਗੀ ਪਾਣੀ ਵਾਲੀ ਟੈਂਕੀ ’ਚ ਜਾ ਲੱਗੀਆਂ। ਇਸ ਫ਼ਾਈਰਿੰਗ ਦੌਰਾਨ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਆਪਣੀ ਜਾਨ ਬੜੀ ਮੁਸ਼ਕਿਲ ਨਾਲ ਬਚਾਈ। ਬਲਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਜੀਜੇ ਦਲਵਿੰਦਰ ਸਿੰਘ ਨੂੰ ਨਸ਼ਾ ਕਰਨ ਤੋਂ ਅਕਸਰ ਰੋਕਦਾ ਸੀ। ਜਿਸ ਦੀ ਰੰਜਿਸ਼ ਤਹਿਤ ਉਨ੍ਹਾਂ ਦੇ ਪਰਿਵਾਰ 'ਤੇ ਫ਼ਾਈਰਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦਲਵਿੰਦਰ ਸਿੰਘ ਵਲੋਂ ਫ਼ਾਈਰਿੰਗ ਕਰਨ ਸਮੇਂ ਕਰੀਬ ਦੋ ਹੋਰ ਸਾਥੀ ਨਾਲ ਮੌਜੂਦ ਸਨ ਅਤੇ ਫ਼ਾਈਰਿੰਗ ਕਰਨ ਲਈ ਵਰਤੋਂ ’ਚ ਲਿਆਂਦੀ ਗਈ 315 ਬੋਰ ਰਾਈਫ਼ਲ ਵੀ ਕਿਸੇ ਹੋਰ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਦੇ ਬਿਆਨਾ ਹੇਠ ਦਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵਲਟੋਹਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਕਰਵਾਈ ਤੌਬਾ, ਫ਼ਸਲਾਂ ਦਾ ਭਾਰੀ ਨੁਕਸਾਨ
NEXT STORY