ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਦੇ ਪਿੰਡ ਕੋਟ ਭੱਟੀਆਂ ਵਿੱਚ ਮੰਗਲਵਾਰ ਦੀ ਰਾਤ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਸ਼ੱਕੀ ਵਿਅਕਤੀ ਦੇਖਣ ਤੋਂ ਬਾਅਦ ਵੀਰਵਾਰ ਦੀ ਰਾਤ ਦੁਬਾਰਾ ਜੰਮੂ ਕਸ਼ਮੀਰ ਅਤੇ ਪੰਜਾਬ ਦੀ ਬਾਰਡਰ 'ਤੇ ਸਥਿਤ ਪਿੰਡ ਕੀੜੀ ਮਗਿਆਲ ਵਿਖੇ ਵੀ ਇੱਕ ਨੌਜਵਾਨ ਵੱਲੋਂ ਇੱਕ ਸ਼ੱਕੀ ਵਿਅਕਤੀ ਨੂੰ ਦੇਖਣ ਦਾ ਮਾਮਲਾ ਸਾਹਮਣੇ ਆਇਆ ਸੀ।
ਇਸ ਦੇ ਚਲਦੇ ਸੁਰੱਖਿਆ ਏਜੰਸੀਆਂ ਵੱਲੋਂ ਨੋਜਵਾਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇੱਕ ਸਕੈੱਚ ਜਾਰੀ ਕੀਤਾ ਗਿਆ ਹੈ ਅਤੇ ਇਸ ਵਿਸ਼ੇ 'ਤੇ ਪੰਜਾਬ ਪੁਲਸ ਦੇ ਡੀ.ਆਈ.ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਵੱਲੋਂ ਇਸ ਸਕੈੱਚ ਨਾਲ ਇੱਕ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਫੋਕੀ ਟੌਹਰ' ਬਣਾਉਣ ਲਈ ਖ਼ਰੀਦ ਲਿਆਇਆ 'ਨਕਲੀ' ਬੰਦੂਕ, ਗੁਆਂਢੀਆਂ ਨੇ ਪੁਲਸ ਬੁਲਾ ਕੇ ਕਰਵਾ'ਤੇ ਹੱਥ ਖੜ੍ਹੇ
ਇਸ ਪ੍ਰੈੱਸ ਨੋਟ 'ਚ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਇਨਫੋਰਮਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇਸ ਸਕੈੱਚ ਨੂੰ ਤਿਆਰ ਕੀਤਾ ਗਿਆ ਹੈ, ਜਿਸ ਵਿਚ ਸ਼ੱਕੀ ਵਿਅਕਤੀ ਦਾ ਪਹਿਰਾਵਾ ਅਤੇ ਸ਼ਕਲ ਦਰਸਾਈ ਗਈ ਹੈ। ਜੇਕਰ ਸਰਹੱਦੀ ਖੇਤਰ ਵਿੱਚ ਕਿਸੇ ਵੀ ਵਿਅਕਤੀ ਨੂੰ ਇਸ ਸ਼ਕਲ ਦਾ ਵਿਅਕਤੀ ਮਿਲਦਾ ਹੈ ਤਾਂ ਤੁਰੰਤ ਨਜ਼ਦੀਕੀ ਪੁਲਸ ਸਟੇਸ਼ਨ ਦੇ ਵਿੱਚ ਸੂਚਨਾ ਦੇਵੇ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ- ਪੁੱਤਰ ਨੂੰ ਕੈਨੇਡਾ ਭੇਜਣ ਲਈ ਪਿਓ ਨੇ ਵੇਚ'ਤਾ ਘਰ ਤੇ ਗਹਿਣੇ, ਅੱਗੋਂ ਏਜੰਟ ਨੇ ਮਾਰ ਲਈ ਲੱਖਾਂ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਹਤ ਵਿਭਾਗ ਨੇ ਹੀਟ ਵੇਵ ਤੋਂ ਬਚਾਅ ਲਈ ਜਾਰੀ ਕੀਤੀ ਐਡਵਾਈਜਰੀ, ਲੋਕਾਂ ਨੂੰ ਗਰਮੀ ਤੋਂ ਬਚਣ ਲਈ ਦੱਸੇ ਨੁਕਤੇ
NEXT STORY