ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਡਰੋਨ ਅਤੇ ਇਕ ਵਿਦੇਸ਼ੀ ਪਿਸਤੌਲ ਸਣੇ ਮੈਗਜ਼ੀਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਵੱਲੋਂ 2 ਵੱਖ-ਵੱਖ ਮਾਮਲਿਆਂ ਦੌਰਾਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕਲਸੀਆਂ ਖੁਰਦ ਵਿਖੇ ਇਕ ਡਰੋਨ ਡਿੱਗਾ ਪਿਆ ਹੈ, ਜਿਸ ਦੇ ਚੱਲਦਿਆਂ ਉਹ ਸਣੇ ਬੀ. ਐੱਸ. ਐੱਫ. ਕਰਮਚਾਰੀਆਂ ਨਾਲ ਇਲਾਕੇ ’ਚ ਸਰਚ ਅਭਿਆਨ ਲਈ ਪੁੱਜ ਗਏ, ਜਿੱਥੇ ਬਲਵਿੰਦਰ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਕਲਸੀਆਂ ਖੁਰਦ ਦੇ ਖੇਤਾਂ ’ਚ ਇਕ ਡਰੋਨ ਡਿੱਗਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਡਰੋਨ ਦੇ ਨਾਲ ਕੋਈ ਵੀ ਇਤਰਾਜ਼ ਯੋਗ ਵਸਤੂ ਬਰਾਮਦ ਨਹੀਂ ਹੋਈ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਇਸੇ ਤਰ੍ਹਾਂ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਣੇ ਪੁਲਸ ਪਾਰਟੀ ਅਤੇ ਬੀ. ਐੱਸ. ਐੱਫ. ਨਾਲ ਪਿੰਡ ਪੁਲ ਸੂਆ ਡਲ ਵਿਖੇ ਮੌਜੂਦ ਸਨ ਤਾਂ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੁਲਸ ਪਾਰਟੀ ਨੂੰ ਵੇਖ ਹੱਥ ’ਚ ਫੜ੍ਹੇ ਪੀਲੇ ਰੰਗ ਦੇ ਪੈਕਟ ਨੂੰ ਜ਼ਮੀਨ ’ਤੇ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਜਦੋਂ ਇਸ ਪੈਕਟ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ’ਚੋਂ ਤੁਰਕੀ ਦਾ ਬਣਿਆ ਹੋਇਆ ਇਕ 30 ਬੋਰ ਪਿਸਤੌਲ ਸਣੇ ਮੈਗਜ਼ੀਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 2 ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਆਹ ਸਮਾਗਮ ਤੋਂ ਪਰਤ ਰਹੀ ਇਨੋਵਾ ਗੱਡੀ ਸੂਏ ’ਚ ਪਲਟੀ, 2 ਪਰਿਵਾਰਾਂ ਦੇ 9 ਮੈਂਬਰ ਜ਼ਖ਼ਮੀ
NEXT STORY