ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਨੇੜਿਓਂ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਇਕ ਡਰੋਨ ਅਤੇ ਅੱਧਾ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ 103 ਬਟਾਲੀਅਨ ਅਮਰਕੋਟ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਪ੍ਰਾਪਤ ਹੋਈ ਗੁਪਤ ਸੂਚਨਾ ਦੇ ਆਧਾਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਦੇ ਚੱਲਦਿਆਂ ਬਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚ ਡਿੱਗੇ ਹੋਏ ਇਕ ਡਰੋਨ ਨੂੰ ਬਰਾਮਦ ਕੀਤਾ ਗਿਆ, ਜਿਸ ਦੇ ਨਾਲ ਬੰਨ੍ਹੇ ਹੋਏ ਪੈਕਟ ਨੂੰ ਖੋਲ੍ਹਣ ਦੌਰਾਨ ਉਸ ’ਚੋਂ 498 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲਡ਼ਾ ਵਿਖੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਗੈਸ ਏਜੰਸੀ ਦੇ ਕਰਿੰਦੇ ਨੇ ਗੁਦਾਮ ਅੰਦਰ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
NEXT STORY