ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜੇ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਖ਼ੇਤਾਂ ’ਚੋਂ ਇਕ ਡਰੋਨ ਨੂੰ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਪ੍ਰਾਪਤ ਹੋਈ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਇਕ ਡਰੋਨ ਪਿੰਡ ਕਲਸ ਅਧੀਨ ਆਉਂਦੇ ਬੀ ਓ ਪੀ ਕੇ.ਕੇ ਰਾਹੀਂ ਭਾਰਤੀ ਖੇਤਰ ਵਿਚ ਦਾਖਲ ਹੋਇਆ ਹੈ, ਜਿਸ ਤੋਂ ਬਾਅਦ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ ਉੱਪਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਸਰਹੱਦ ਨੇੜੇ ਹਰਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਰਾਜੋਕੇ ਦੇ ਖੇਤਾਂ ਵਿਚੋਂ ਡਿੱਗੇ ਹੋਏ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ। ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਲੁੱਟੇਰਿਆਂ ਨੇ SBI ਬੈਂਕ 'ਚ ਮਾਰਿਆ ਡਾਕਾ, ਲੱਖਾਂ ਰੁਪਏ ਸਣੇ ਗਾਰਡ ਦੀ ਰਾਈਫਲ ਵੀ ਲੈ ਕੇ ਹੋਏ ਫਰਾਰ
NEXT STORY