ਤਰਨਤਾਰਨ (ਰਮਨ)- ਬਾਜ਼ਾਰ ਵਿੱਚ ਕੇਕ ਲੈਣ ਗਈ ਨਾਬਾਲਗ ਭੈਣ ਅਤੇ ਉਸਦੇ ਭਰਾ ਨੂੰ ਦਾਤਰ ਦੀ ਨੋਕ 'ਤੇ ਨਕਾਬਪੋਸ਼ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਂਦੇ ਹੋਏ ਮੋਬਾਇਲ ਫੋਨ ਅਤੇ 3000 ਦੀ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਫਰਾਰ ਹੋਣ ਸਮੇਂ ਇੱਕ ਮੁਲਜ਼ਮ ਨੂੰ ਪਹਿਚਾਣ ਲਿਆ ਗਿਆ, ਜਿਸ ਤੋਂ ਬਾਅਦ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੁਲਜ਼ਮ ਨੂੰ ਨਾਮਜ਼ਦ ਕਰਦੇ ਹੋਏ ਕੁੱਲ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ
ਮਿਲੀ ਜਾਣਕਾਰੀ ਅਨੁਸਾਰ ਨਵਜੋਤ ਕੌਰ (16) ਪੁੱਤਰੀ ਹਰਭਜਨ ਸਿੰਘ ਵਾਸੀ ਪਿੰਡ ਚੂੰਘ ਜੋ ਬੀਤੀ 20 ਦਸੰਬਰ ਦੀ ਸ਼ਾਮ 5 ਵਜੇ ਆਪਣੇ ਭਰਾ ਮਨਜਿੰਦਰ ਸਿੰਘ ਦੇ ਜਨਮ ਦਿਨ ਮੌਕੇ ਆਪਣੇ ਮਮੇਰੇ ਭਰਾ ਅਰਸ਼ਦੀਪ ਸਿੰਘ ਨਾਲ ਭਿੱਖੀਵਿੰਡ ਵਿਖੇ ਕੇਕ ਲੈਣ ਗਈ ਸੀ। ਜਦੋਂ ਉਹ ਅੱਡਾ ਮਾੜੀ ਸਮਰਾ ਵਿਖੇ ਪੁੱਜੇ ਤਾਂ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਉਹਨਾਂ ਨੂੰ ਦਾਤਰ ਦੀ ਨੋਕ 'ਤੇ ਰੋਕ ਲਿਆ।
ਇਹ ਵੀ ਪੜ੍ਹੋ- ਸਕੂਟਰੀ ਚਲਾ ਰਹੇ 10 ਸਾਲਾ ਮੁੰਡੇ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ, ਉਮਰ ਜਾਣ ਖੁਦ ਅਧਿਕਾਰੀ ਵੀ ਰਹਿ ਗਏ ਹੈਰਾਨ
ਉਨ੍ਹਾਂ ਨੇ ਕੁੜੀ ਦੇ ਹੱਥ 'ਚ ਫੜਿਆ ਮੋਬਾਇਲ ਅਤੇ ਪਰਸ, ਜਿਸ ਵਿੱਚ ਤਿੰਨ ਹਜ਼ਾਰ ਰੁਪਏ ਮੌਜੂਦ ਸਨ, ਖੋਹ ਕੇ ਫਰਾਰ ਹੋ ਗਏ। ਇਸ ਦੌਰਾਨ ਕੁੜੀ ਨਵਜੋਤ ਕੌਰ ਨੇ ਇੱਕ ਮੁਲਜ਼ਮ ਨੂੰ ਪਹਿਚਾਣ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਅਰਸ਼ਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਚੂੰਘ ਸਮੇਤ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰੋਨ ਮੂਵਮੈਂਟ ਦਾ ਟੁੱਟਿਆ ਰਿਕਾਰਡ : 2023 ’ਚ ਬੀ. ਐੱਸ. ਐੱਫ. ਨੇ ਫੜੇ ਸਭ ਤੋਂ ਵੱਧ 98 ਡਰੋਨ
NEXT STORY