ਅੰਮ੍ਰਿਤਸਰ(ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ’ਚ ਚਲਾਏ ਜਾ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿਖੇ ਦਸਵੇਂ ਪਾਤਿਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਹੋਏ ਇਸ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿੱਥੇ ਸਾਹਿਬਜ਼ਾਦਿਆਂ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ, ਉਥੇ ਹੀ ਸੰਗਤ ਨੂੰ ਸਿੱਖ ਸਿਧਾਂਤਾਂ, ਇਤਿਹਾਸ ਅਤੇ ਰਹਿਤ ਮਰਿਆਦਾ ਦੀ ਪਾਲਣਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀਆਂ ਪੈੜਾਂ ਸਿਰਜ ਕੇ ਸਿੱਖ ਕੌਮ ਦਾ ਨਾਂ ਪੂਰੀ ਦੁਨੀਆਂ ਅੰਦਰ ਰੌਸ਼ਨ ਕੀਤਾ। ਇਤਿਹਾਸ ਦੇ ਇਨ੍ਹਾਂ ਪੰਨਿਆਂ ਦਾ ਹੋਰ ਕਿਧਰੇ ਵੀ ਕੋਈ ਮੁਕਾਬਲਾ ਨਹੀਂ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਪੂਰੀ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਧਰਮ ਅਤੇ ਹੱਕ ਸੱਚ ਖਾਤਰ ਹਮੇਸ਼ਾ ਤਤਪਰ ਰਹਿਣ ਦੀ ਸੇਧ ਮਿਲਦੀ ਹੈ।
ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ
NEXT STORY