ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਸ਼ਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਵਾਉਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ ਵਾਅਦਾ ਆਖ਼ਰਕਾਰ ਪੂਰਾ ਹੋਣ ਜਾ ਰਿਹਾ ਹੈ। ਇਸ ਚੱਲਦਿਆਂ ਪੰਜਾਬ ਸਰਕਾਰ ਨੇ ਇਸ ਹਸਪਤਾਲ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿੱਚ ਤਬਦੀਲ ਕਰਨ ਦੇ ਬਾਅਦ ਹੁਣ ਇਸ ਦੀ ਕਾਇਆ ਕਲਪ ਕਰਨ ਲਈ 2 ਕਰੋੜ 42 ਲੱਖ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇੱਥੇ ਹੀ ਬਸ ਨਹੀਂ ਇਹ ਫੰਡ ਜਾਰੀ ਕਰਨ ਦੇ ਬਾਅਦ ਬਕਾਇਦਾ ਟੈਂਡਰ ਵੀ ਅਲਾਟ ਹੋ ਗਏ ਹਨ ਅਤੇ ਕੁਝ ਹੀ ਦਿਨਾਂ ਵਿਚ ਇੱਥੇ ਹਸਪਤਾਲ ਦੀ ਪੁਰਾਣੀ ਇਮਾਰਤ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਤਹਿਤ ਚੇਅਰਮੈਨ ਰਮਨ ਬਹਿਲ ਨੇ ਖੁਦ ਹਸਪਤਾਲ ਵਿਚ ਪਹੁੰਚ ਕੇ ਪੁਰਾਣੀ ਇਮਾਰਤ ਦਾ ਜਾਇਜ਼ਾ ਲਿਆ ਅਤੇ ਇੱਥੇ ਹੋਣ ਵਾਲੇ ਕੰਮ ਸਬੰਧੀ ਸਮੀਖਿਆ ਕਰਕੇ ਉਸਦੇ ਮੌਜੂਦ ਐਕਸੀਅਨ ਸਿਵਲ ਸਰਜਨ ਅਤੇ ਹੋਰ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ।
ਇਹ ਵੀ ਪੜ੍ਹੋ- ਦੁਖ਼ਦਾਇਕ ਖ਼ਬਰ : ਪੱਟੀ 'ਚ ਘਰ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮਾਪਿਆਂ ਦੇ 6 ਸਾਲਾ ਇਕਲੌਤੇ ਪੁੱਤ ਦੀ ਹੋਈ ਮੌਤ
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸ਼ਹਿਰ ਦੇ ਐਨ ਵਿਚਕਾਰ ਮੌਜੂਦ ਇਸ ਪੁਰਾਣੇ ਸਿਵਲ ਹਸਪਤਾਲ ਨੂੰ ਬੰਦ ਕਰਕੇ ਪਿਛਲੀ ਸਰਕਾਰ ਨੇ ਲੋਕਾਂ ਨਾਲ ਧਰੋਹ ਕਮਾਇਆ ਸੀ। ਬਹਿਲ ਨੇ ਕਿਹਾ ਕਿ ਉਨਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਬਾਅਦ ਇਸ ਹਸਪਤਾਲ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਜਿਸ ਤਹਿਤ ਉਨ੍ਹਾਂ ਨੇ ਦਸੰਬਰ ਮਹੀਨੇ ਹੀ ਇਸ ਹਸਪਤਾਲ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿਚ ਤਬਦੀਲ ਕਰਨ ਲਈ ਵਿਭਾਗੀ ਕਾਰਵਾਈ ਮੁਕੰਮਲ ਕਰਵਾ ਦਿੱਤੀ ਸੀ, ਜਿਸ ਦੇ ਕਰੀਬ 2 ਮਹੀਨਿਆਂ ਬਾਅਦ ਹੀ ਇਸ ਹਸਪਤਾਲ ਦੀ ਇਮਾਰਤ ਦੇ ਨਵੀਨੀਕਰਨ ਲਈ ਸਰਕਾਰ ਕੋਲੋਂ 2 ਕਰੋੜ 42 ਲੱਖ ਰੁਪਏ ਮਨਜ਼ੂਰ ਕਰਵਾ ਲਏ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਜਾਰੀ ਹੋ ਚੁੱਕੇ ਹਨ ਅਤੇ ਬਕਾਇਦਾ ਟੈਂਡਰ ਲਗਾ ਕੇ ਕੰਮ ਵੀ ਅਲਾਟ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ
ਬਹਿਲ ਨੇ ਕਿਹਾ ਕਿ ਇਸ ਹਸਪਤਾਲ ਵਿਚ ਜਨ-ਔਸ਼ਧੀ ਦੁਕਾਨ ਵੀ ਜਲਦ ਚਾਲੂ ਕੀਤੀ ਜਾਵੇਗੀ ਜਿੱਥੇ ਬਜ਼ਾਰ ਨਾਲੋਂ ਬਹੁਤ ਘੱਟ ਰੇਟਾਂ 'ਤੇ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ 'ਚ ਸਪੈਸਲਿਸਟ ਡਾਕਟਰਾਂ ਦੀ ਟੀਮ ਕੰਮ ਕਰੇਗੀ, ਸਿਹਤ ਅਧਿਕਾਰੀ ਅਤੇ ਪੈਰਾ-ਮੈਡੀਕਲ ਸਟਾਫ਼ ਆਦਿ ਵੀ ਮੌਜੂਦ ਹੋਵੇਗਾ। ਮੁੱਖ ਤੌਰ 'ਤੇ ਗਾਇਨੀ, ਹੱਡੀਆਂ ਦੇ ਰੋਗਾਂ ਦੇ ਮਾਹਿਰ, ਡੈਂਟਲ, ਬੱਚਿਆਂ ਦੇ ਮਾਹਿਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸਮੇਤ ਹੋਰ ਸਹੂਲਤਾਂ ਉਪਲਬਧ ਹੋਣਗੀਆਂ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਪੱਛਮੀ ਤੋਂ MLA ਜਸਬੀਰ ਸਿੰਘ ਨੇ ਬੱਸੀ ਦੇ ਕਾਰਜਕਾਲ ਦੌਰਾਨ ਹੋਏ ਭ੍ਰਿਸ਼ਟਾਚਾਰ ਦੀ ਵਿਧਾਨ ਸਭਾ 'ਚ ਰੱਖੀ ਗੱਲ
NEXT STORY