ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ/ਪਾਕਿਸਤਾਨ ਸਰਹੱਦ ਨਜ਼ਦੀਕ ਪੈਂਦੇ ਪਿੰਡ ਰਾਜੋਕੇ ਵਿਖੇ ਡਰੋਨ ਨਾਲ ਭਾਰਤ ਪੁੱਜੀ 345 ਗ੍ਰਾਮ ਹੈਰੋਇਨ ਨੂੰ ਥਾਣਾ ਖਾਲੜਾ ਅਤੇ ਬੀ. ਐੱਸ. ਐੱਫ. ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਲੋਂ ਆਏ ਦਿਨ ਡਰੋਨ ਦੀ ਮਦਦ ਨਾਲ ਹੈਰੋਇਨ ਨੂੰ ਭੇਜਿਆ ਜਾ ਰਿਹਾ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡ ਰਾਜੋਕੇ ਵਿਖੇ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ. ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਖੇਤਾਂ ’ਚ ਮੌਜੂਦ ਇਕ ਪਲਾਸਟਿਕ ਦੀ ਬੋਤਲ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ’ਚੋਂ 345 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ : ਜਥੇ. ਹਰਪ੍ਰੀਤ ਸਿੰਘ
NEXT STORY